ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ.ਸਿੰਘ ਨਾਲ ਕੈਨੇਡੀਅਨ ਐਮ.ਪੀ. ਰਮੇਸ਼ ਸਾਂਘਾ ਵੱਲੋਂ ਮੁਲਾਕਾਤ

ਚੰਡੀਗੜ੍ਹ/ ਿਨਊਯਾਰਕ24 ਜੁਲਾਈ ( ਰਾਜਗੋਗਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਪੰਜਾਬ ਦੌਰੇ ‘ਤੇ ਆਏ ਕੈਨੇਡੀਅਨ ਮੈਂਬਰ ਪਾਰਲੀਮੈਂਟ ਸ਼੍ਰੀ ਰਮੇਸ਼ ਸਾਂਘਾ ਵੱਲੋਂ ਅੱਜ ਇੱਥੇ ਸ਼ਿਸ਼ਟਾਚਾਰ ਵੱਜੋਂ ਮੁਲਾਕਾਤ ਕੀਤੀ ਗਈ ।ਉਹ ਪੰਜਾਬ ਅਤੇ ਚੰਡੀਗੜ੍ਹ ਦੇ ਛੇ ਦਿਨਾਂ ਦੌਰੇ ਉਤੇ ਆਏ ਹੋਏ ਹਨ।
ਜਲੰਧਰ ਜ਼ਿਲ੍ਹੇ ਦੇ ਜੰਡੂਸਿੰਘਾਂ ਪਿੰੰਡ ਦੇ ਜੰਮਪਲ ਅਤੇ ਕੈਨੇਡਾ ਦੇ ਬਰਂੈਪਟਨ ਸ਼ਹਿਰ ਤੋਂ ਮੈਂਬਰ ਪਾਰਲੀਮੈਂਟ ਰਮੇਸ਼ ਸਾਂਘਾ ਦਾ ਸੁਆਗਤ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਦੁਨੀਆ ਭਰ ਦੇ ਮੁਲਕਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ ਪ੍ਰੰਤੂ ਕੈਨੇਡਾ ਵਿੱਚ ਪੰਜਾਬੀਆ ਨੇ ਇਕ ਅਹਿਮ ਮੁਕਾਮ ਹਾਸਲ ਕਰ ਲਿਆ ਹੈ ਜੋ ਕਿ ਬਹੁਤ ਹੀ ਜਿਆਦਾ ਮਾਣ ਵਾਲੀ ਗੱਲ ਹੈ।
ਇਸ ਮੌਕੇ ਰਾਣਾ ਕੇ.ਪੀ. ਨੇ ਕਿਹਾ ਕਿ ਜਿੱਥੇ ਪੰਜਾਬ ਦੀ ਖੁਸ਼ਹਾਲੀ ਵਿੱਚ ਕੈਨੇਡਾ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ ਉਥੇ ਕੈਨੇਡਾ ਦੇ ਵਿਕਾਸ ਵਿੱਚ ਪੰਜਾਬੀਆ ਵੱਲੋਂ ਪਾਇਆ ਗਿਆ ਯੋਗਦਾਨ ਵੀ ਵੱਡਮੁੱਲਾ ਹੈ ।ਸ਼੍ਰੀ ਰਾਣਾ ਨੇ ਪ੍ਰਵਾਸੀ ਭਾਰਤੀਆਂ ਨੂੰ ਕੈਨੇਡਾ ਅਤੇ ਭਾਰਤ ਵਿੱਚ ਆਉਣ ਵਾਲੀਆ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਂਝੇ ਯਤਨ ਕਰਨ ਦੀ ਲੋੜ ‘ਤੇ ਜੋਰ ਦਿੱਤਾ।
ਕੈਨੇਡੀਅਨ ਐਮ.ਪੀ. ਰਮੇਸ਼ ਸਾਂਘਾ ਨੇ ਇਸ ਮੌਕੇ ਕਿਹਾ ਕਿ ਕੈਨੇਡਾ ਅਤੇ ਪੰਜਾਬ ਦਰਮਿਆਨ ਰਿਸ਼ਤਿਆਂ ਨੂੰ ਮਜਬੂਤ ਕਰਨ ਲਈ ਹੋਰ ਯਤਨ  ਦੀ ਲੋੜ ਹੈ ਅਤੇ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪ੍ਰਵਾਸੀ ਭਾਰਤੀਆ ਦੀ ਭਲਾਈ ਲਈ ਜੋ ਉਪਰਾਲੇ ਕੀਤੇ ਹਨ, ਉਹ ਸ਼ਲਾਘਾਯੋਗ ਹਨ।  ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਵਿਸ਼ੇਸ਼ ਤੋਰ ਤੇ ਮੌਜੂਦ ਰਹੇ।

Be the first to comment

Leave a Reply