ਸਪੈਸ਼ਲ ਟਾਸਕ ਫੋਰਸ ਦੀ ਹਾਜਰੀ ’ਚ ਵਿਭਾਗੀ ਮੁਖੀਆਂ ਅਤੇ ਉਪ-ਕੁਲਪਤੀਆਂ ਵਲੋਂ ਅਹਿਮ ਫੈਸਲੇ

ਚੰਡੀਗੜ, 28 ਦਸੰਬਰ- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸਪੈਸ਼ਲ ਟਾਸਕ ਫੋਰਸ ਵਲੋਂ ਪੰਜਾਬ ਦੀਆਂ ਵਖ-ਵਖ ਯੂਨੀਵਰਸਟੀਆਂ ਦੇ ਵਾਈਸ ਚਾਂਸਲਰ/ਨੁਮਾਇੰਦਿਆਂ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਵਿਚਾਰ ਅਤੇ ਸੁਝਾਅ ਪ੍ਰਾਪਤ ਕੀਤੇ ਗਏ। ਇਸ ਮੀਟਿੰਗ ਦੀ ਪ੍ਰਧਾਨਗੀ ਅਡਿਸ਼ਨਲ ਚੀਫ ਸੈਕਟਰੀ ਐਜੂਕੇਸ਼ਨ ਸ਼੍ਰੀ ਐਸ.ਕੇ. ਸੰਧੂ ਵਲੋਂ ਕੀਤੀ ਗਈ। ਇਸ ਵਿਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁਖ ਸਕਤਰ ਸ਼੍ਰੀਮਤੀ ਅੰਜਲੀ ਭਾਵੜਾ, ਸੈਕਟਰੀ ਹੋਮ ਸ਼੍ਰੀ ਰਾਹੁਲ ਤਿਵਾੜੀ, ਏਡੀਜੀਪੀ ਸਪੈਸ਼ਲ ਟਾਸਕ ਫੋਰਸ ਤੋਂ ਆਈਜੀ ਸ਼੍ਰੀ ਹਰਪ੍ਰੀਤ ਸਿੰਘ ਸਿਧੂ, ਜੁਆਇੰਟ ਡਾਇਰੈਕਟਰ ਉਚ ਸਿਖਿਆ ਡਾ. ਜੀਐਸ ਬਰਾੜ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਸ਼੍ਰੀ ਐਸ.ਕੇ. ਸੰਧੂ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਨੌਜਵਾਨਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜਾਗਰੂਕ ਤੇ ਉਤਸਾਹਿਤ ਕਰਕੇ ਨਸ਼ਿਆਂ ਤੋਂ ਬਚਾਉਣਾ ਅਤੇ ਪੰਜਾਬ ਵਿਚ ਨਸ਼ਾ ਖਤਮ ਕਰਨ ਵਿਚ ਕੋਈ ਕਮੀ ਨਹੀਂ ਛਡੀ ਜਾਵੇਗੀ। ਇਸ ਦੇ ਲਈ ਸਟੇਟ ਟਾਸਕ ਫੋਰਸ ਜਿਥੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਉਥੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਵਿਕਲਪ ਵੀ ਉਪਲਬਧ ਕਰਵਾ ਰਹੀ ਹੈ। ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੀ ਜਰੂਰੀ ਹੈ ਤਾਂਕਿ ਉਨਾਂ ਨੂੰ ਨਸ਼ੇ ਵਲ ਜਾਣ ਤੋਂ ਰੋਕਿਆ ਜਾ ਸਕੇ। ਇਸ ਦੇ ਲਈ ਉਨਾਂ ਨੂੰ ਸਮਝਾਉਣ ਅਤੇ ਆਤਮਵਿਸ਼ਵਾਸ ਵਧਾਉਣ ਦੀ ਜ਼ਰੂਰਤ ਹੈ। ਇਸ ਲਈ ਯੂਨੀਵਰਸਿਟੀ ਵਿਚ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦੀ ਜ਼ਰੂਰਤ ਮਹਿਸੂਸ ਕੀਤੀ ਗਈ ਹੈ। ਇਸ ਮੌਕੇ ਤੇ ਆਈਜੀ ਸ਼੍ਰੀ ਹਰਪ੍ਰੀਤ ਸਿੰਘ ਸਿਧੂ ਨੇ ਕਿਹਾ ਕਿ ਜੋ ਨੌਜਵਾਨ ਨਸ਼ੇ ਦੇ ਆਦੀ ਹਨ, ਉਹ ਵੀ ਆਪਣੇ ਸਮਾਜ ਦਾ ਹੀ ਇਕ ਹਿਸਾ ਹਨ ਅਤੇ ਉਨਾਂ ਨੂੰ ਮੁੜ ਆਮ ਜ਼ਿੰਦਗੀ ਵੱਲ ਆਉਣ ਲਈ ਉਤਸਾਹਿਤ ਕਰਨਾ ਅਤੇ ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੀਐਨਡੀਯੂ ਅੰਮ੍ਰਿਤਸਰ, ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਚੰਡੀਗੜ ਯੂਨੀਵਰਸਿਟੀ, ਆਦੇਸ਼ ਯੂਨੀਵਰਸਿਟੀ ਬਠਿੰਡਾ, ਰਿਆਤ ਬਾਰਾ ਯੂਨੀਵਰਸਿਟੀ ਮੋਹਾਲੀ, ਜੀਐਨਏ ਯੂਨੀਵਰਸਿਟੀ ਫਗਵਾੜਾ, ਅਕਾਲ ਯੂਨੀਵਰਸਿਟੀ, ਸ਼੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸ ਅੰਮ੍ਰਿਤਸਰ, ਐਲਪੀਯੂ ਜਲੰਧਰ, ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਪੀਬੀਜੀਸੀਟੀਏ ਦੇ ਵਾਈਸ ਚਾਂਸਲਰ ਤੇ ਨੁਮਾਇੰਦੇ ਮੌਜੂਦ ਸਨ।

Be the first to comment

Leave a Reply

Your email address will not be published.


*