ਸਮੂਹ ਮੁਲਾਜ਼ਮਾਂ ਨੇ ਕੰਮ ਠੱਪ ਰੱਖ ਕੇ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ

ਹੁਸ਼ਿਆਰਪੁਰ- ਬੀ. ਐੱਸ. ਐੱਨ. ਐੱਲ. ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਦੂਜੇ ਦਿਨ ਵੀ ਹੜਤਾਲ ‘ਤੇ ਰਹੀਆਂ। ਸਮੂਹ ਮੁਲਾਜ਼ਮਾਂ ਨੇ ਕੰਮ ਠੱਪ ਰੱਖ ਕੇ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬੀ. ਐੱਸ. ਐੱਨ. ਐੱਲ. ਦੇ ਸਭ ਕਾਊਂਟਰ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਜਾਇਜ਼ ਮੰਗਾਂ ਟਾਵਰਾਂ ਨੂੰ ਚਲਾਉਣ ਲਈ ਨਵੀਂ ਕੰਪਨੀ ਨਾ ਬਣਾਉਣ, ਪੇ ਰਿਵੀਜ਼ਨ ਕਰਨ ਆਦਿ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਮੁਲਾਜ਼ਮ ਜਥੇਬੰਦੀਆਂ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੀਆਂ।  ਇਸ ਮੌਕੇ ਯੂਨੀਅਨ ਆਗੂ ਬਲਬੀਰ ਸਿੰਘ, ਅਮਰਜੀਤ ਸਿੰਘ, ਜਗਮਹਿੰਦਰ ਸਿੰਘ, ਸਤਵਿੰਦਰ ਸਿੰਘ, ਪ੍ਰਦੀਪ ਕੁਮਾਰ, ਸੁਰਜੀਤ ਰਾਏ, ਸਿਮਰਨਜੀਤ ਸਿੰਘ, ਜਗਤਾਰ ਸਿੰਘ, ਹਰੀਸ਼ ਕੁਮਾਰ, ਮਨਜੀਤ ਸਿੰਘ, ਸੁਰੇਸ਼ ਕੁਮਾਰ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਦਸੂਹਾ,ਬੀ. ਐੱਸ. ਐੱਨ. ਐੱਲ. ਦੇ ਮੁਲਾਜ਼ਮਾਂ ਵੱਲੋਂ ਟੈਲੀਫੋਨ ਐਕਸਚੇਂਜ ਦਸੂਹਾ ਵਿਖੇ ਅੱਜ ਦੂਜੇ ਦਿਨ ਵੀ ਮੁਕੰਮਲ ਹੜਤਾਲ ਕੀਤੀ ਗਈ ਅਤੇ ਹਾਜ਼ਰ ਸਮੂਹ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਜੇ. ਟੀ. ਓ. ਉਂਕਾਰ ਸਿੰਘ ਨੇ ਦੱਸਿਆ ਕਿ ਸਰਕਾਰ ਪ੍ਰਾਈਵੇਟ ਕੰਪਨੀਆਂ ਨਾਲ ਮਿਲੀਭੁਗਤ ਕਰ ਕੇ ਮਹਿਕਮੇ ਨੂੰ ਉਨ੍ਹਾਂ ਦੇ ਹੱਥਾਂ ‘ਚ ਦੇਣਾ ਚਾਹੁੰਦੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Be the first to comment

Leave a Reply