ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਧਵਾ ਤੇ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ

ਸ੍ਰੀ ਮੁਕਤਸਰ ਸਾਹਿਬ -ਮਾਨਵਤਾ ਦੀ ਸੇਵਾ ਨੂੰ ਸਮਰਪਿਤ ਡਾ. ਐੱਸ.ਪੀ. ਸਿੰਘ ਓਬਰਾਏ(ਦੁਬੱਈ) ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ) ਅਤੇ ਚੇਅਰਮੈਨ ਅਪੈਕਾਮ ਗਰੁੱਪ ਆਫ ਕੰਪਨੀਜ਼ ਵੱਲੋਂ ਪੂਰੇ ਭਾਰਤ ਅੰਦਰ ਵੱਖ ਵੱਖ ਤਰ੍ਹਾਂ ਦੇ ਸਮਾਜ ਭਲਾਈ ਕਾਰਜ ਅਰੰਭੇ ਹੋਏ ਹਨ। ਇਸ ਲੜੀ ਤਹਿਤ ਇਕਾਈ ਵਲੋਂ ਜ਼ਿਲੇ ਅੰਦਰ ਜਿਥੇ ਮੁਫ਼ਤ ਕੰਪਿਊਟਰ ਅਤੇ ਸਿਲਾਈ ਸੈਂਟਰ ਸਫਲਤਾ ਪੂਰਵਕ ਚਲਾਏ ਜਾ ਰਹੇ ਹਨ। ਉਥੇ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਰਕਾਰੀ ਹਸਪਤਾਲ ਮੁਕਤਸਰ ਅਤੇ ਸਰਕਾਰੀ ਹਸਪਤਾਲ ਗਿੱਦੜਬਾਹਾ ‘ਚ ਮੁਫ਼ਤ ਡਾਇਲਸਿਸ ਮਸ਼ੀਨਾਂ ਲੋੜਵੰਦ ਲੋਕਾਂ ਲਈ ਸੰਜੀਵਨੀ ਬੂਟੀ ਦਾ ਕੰਮ ਕਰ ਰਹੀਆਂ ਹਨ। ਟਰੱਸਟ ਦੇ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਅਤੇ ਜ਼ਿਲਾ ਜਨਰਲ ਸਕੱਤਰ ਸੁਦਰਸ਼ਨ ਕੁਮਾਰ ਸਿਡਾਨਾ ਨੇ ਦੱਸਿਆ ਕਿ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਜੀ ਵਿਖੇ ਡਾ. ਉਬਰਾਏ ਜੀ ਦੇ ਯੋਗ ਅਗਵਾਈ ਹੇਠ ਜਰੂਰਤਮੰਦਾਂ, ਵਿਧਵਾਵਾਂ ਨੂੰ ਮਹੀਨਾਵਾਰ ਚੈੱਕ ਤਕਸੀਮ ਕੀਤੇ। ਚੈੱਕ ਵੰਡਣ ਦੀ ਰਸਮ ਮੁਕਤਸਰ ਇਕਾਈ ਵਲੋਂ ਕੀਤੀ ਗਈ। ਇਸ ਸਮੇਂ ਗੁਰਬਿੰਦਰ ਸਿੰਘ ਬਰਾੜ, ਸੁਦਰਸ਼ਨ ਕੁਮਾਰ ਸਿਡਾਨਾ ਤੋਂ ਇਲਾਵਾ ਮਾਸਟਰ ਦਰਸ਼ਨ ਸਿੰਘ, ਜਸਵਿੰਦਰ ਸਿੰਘ ਮਣਕੂ, ਅਰਵਿੰਦਰਪਾਲ ਸਿੰਘ, ਮਹੰਤ ਕਸ਼ਮੀਰ ਸਿੰਘ, ਸ਼ਮਿੰਦਰਪਾਲ ਸਿੰਘ ਅਤੇ ਸੀਤਲਰਾਣੀ ਹਾਜ਼ਰ ਸਨ।