ਸਵੱਛ ਭਾਰਤ ਪਖਵਾੜਾ ਤਹਿਤ ਸਫਾਈ ਮੁਹਿੰਮ ਦਾ ਆਯੋਜਨ ਕੀਤਾ

ਫ਼ਿਰੋਜ਼ਪੁਰ : ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਕੈਂਪਸ ਡਾਇਰੈਕਟਰ ਡਾ. ਟੀ ਐਸ ਸਿੱਧੂ ਦੀ ਸਰਪ੍ਰਸਤੀ ਵਿੱਚ ਸਵੱਛ ਭਾਰਤ ਅਭਿਆਨ ਦੇ ਅਫਸਰ ਇੰਚਾਰਜ ਯਸ਼ਪਾਲ ਦੀ ਅਗਵਾਈ ਵਿੱਚ ਸਵੱਛ ਭਾਰਤ ਪਖਵਾੜਾ ਤਹਿਤ ਸਫਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ ਇਸਦਾ ਆਗਾਜ਼ ਮੁੱਖ ਮਹਿਮਾਨ ਵਜੋਂ ਡਾ. ਟੀ ਐਸ ਸਿੱਧੂ ਨੇ ਕੀਤਾਸੰਸਥਾ ਦੇ ਈਕੋ ਫਰੈਂਡਲੀ ਗਰੁੱਪ ਅਤੇ ਐਨ.ਐਸ.ਐਸ ਵਲੰਟੀਅਰਜ਼ ਨੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ

ਡਾ. ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਸਵੱਛ ਭਾਰਤ ਅਭਿਆਨ ਤਹਿਤ ਮਨਾਏ ਜਾ ਰਹੇ ਪਖਵਾੜੇ ਦੌਰਾਨ ਕੈਂਪਸ ਨੂੰ ਹਰਾ ਭਰਾ, ਸਾਫ ਸੁਥਰਾ ਅਤੇ ਖੂਬਸੁਰਤ ਬਨਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਸਾਰਥਿਕ ਬਣਾਉਣ ਲਈ ਮੁਬਾਰਕਬਾਦ ਦਿੱਤੀ ਉਹਨਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਵੱਛਤਾ ਸੰਬੰਧੀ ਜਾਗਰੂਕਤਾ ਦਾ ਸੰਚਾਰ ਕਰਨ ਲਈ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾਇਸ ਮੌਕੇ ਐਸੋਸੀਏਟ ਡਾਇਰੈਕਟਰ ਡਾ. ਲਲਿਤ ਸ਼ਰਮਾ, ਰਜਿਸਟਰਾਰ ਡਾ. ਜੇ.ਕੇ ਅਗਰਵਾਲ, ਇੰਚਾਰਜ ਬਾਗ਼ਬਾਨੀ ਐਨ.ਐਸ ਬਾਜਵਾ, ਐਨ.ਐਸ.ਐਸ ਇੰਚਾਰਜ ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਅਮਰਜੀਤ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ

Be the first to comment

Leave a Reply

Your email address will not be published.


*