ਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਅੱਜ ਲੋਹੜੀ, ਮਾਘੀ ਅਤੇ ਪੋਂਗਲ ਦੇ ਤਿਉਹਾਰ ਦੀ ਦਿੱਤੀ ਵਧਾਈ

ਨਵੀਂ ਦਿੱਲੀ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਅੱਜ ਲੋਹੜੀ, ਮਾਘੀ ਅਤੇ ਪੋਂਗਲ ਦੇ ਤਿਉਹਾਰ ਦੀ ਵਧਾਈ ਦਿੱਤੀ | ਰਾਸ਼ਟਰਪਤੀ ਕੋਵਿੰਦ ਨੇ ਆਪਣੇ ਸੁਨੇਹੇ ‘ਚ ਲੋਹੜੀ, ਮਾਘੀ ਅਤੇ ਪੋਂਗਲ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਵਾਸੀਆਂ ਨਿੱਘੀ ਵਧਾਈ ਦਿੰਦਿਆਂ ਉਨ੍ਹਾਂ ਦੀ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਇਕੱਠੇ ਹੋ ਕੇ ਮਨਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਦੇਸ਼ ਵਾਸੀਆਂ ਲਈ ਆਨੰਦ, ਸਿਹਤਮੰਦੀ ਅਤੇ ਖ਼ੁਸ਼ੀਆਂ ਦੀ ਕਾਮਨਾ ਕੀਤੀ। ਦੇਸ਼ ਭਰ ‘ਚ ਲੋਹੜੀ ਦਾ ਤਿਉਹਾਰ ਕੱਲ੍ਹ 13 ਜਨਵਰੀ ਸਨਿਚਰਵਾਰ ਜਦਕਿ ਮਾਘੀ ਅਤੇ ਪੋਂਗਲ ਦਾ ਤਿਉਹਾਰ 14 ਜਨਵਰੀ ਮਨਾਇਆ ਜਾਵੇਗਾ।

Be the first to comment

Leave a Reply

Your email address will not be published.


*