ਸ਼੍ਰੀ ਹਰਿਮੰਦਰ ਸਾਹਿਬ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਗਿਆਨੀ ਰਘਬੀਰ ਸਿੰਘ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ

ਚੰਡੀਗੜ੍ਹ : ਸ਼੍ਰੀ ਹਰਿਮੰਦਰ ਸਾਹਿਬ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਗਿਆਨੀ ਰਘਬੀਰ ਸਿੰਘ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ । ਰੋਪੜ ਦੇ ਗੁਰਦਵਾਰਾ ਭੱਠਾ ਸਾਹਿਬ ਵਿਖੇ ਹੋਈ ਸ਼ੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬੰਡੂਗਰ ਦੀ ਅਗਵਾਈ ਹੇਠ ਹੋਈ ਐਸਜੀਪੀਸੀ ਦੀ ਐਗਜੈਕਟਿਵ ਕਮੇਟੀ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ । ਇਸਦੇ ਨਾਲ ਹੀ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਕੇ ਜਥੇਦਾਰ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ ।
ਕਾਬਿਲੇਗੌਰ ਹੈ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ ਦੇ ਦੇਹਾਂਤ ਤੋਂ ਬਾਅਦ ਗਿਆਨੀ ਫੂਲਾ ਸਿੰਘ ਨੂੰ ਇਸ ਅਹੁਦੇ ਦਾ ਚਾਰਜ ਸੰਭਾਲਿਆ ਗਿਆ ਸੀ ।

Be the first to comment

Leave a Reply

Your email address will not be published.


*