ਸਿਆਸੀ ਹਿੱਤਾਂ ਲਈ ਪੰਥ ਨੂੰ ਵਰਤਣ ਵਾਲੇ ਜਥੇਦਾਰਾਂ ਨਾਲੋਂ ਮੈਂ ਸੱਚਾ ਸਿੱਖ -: ਜਾਖੜ

ਫਤਹਿਗੜ੍ਹ  ਚੂੜੀਆਂ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਸੁਨੀਲ ਜਾਖੜ ਨੇ ਅੱਜ ਸੌੜੇ ਸਿਆਸੀ ਹਿੱਤ ਪੂਰਨ ਲਈ ਹਮੇਸ਼ਾ ਪੰਥਕ ਪੱਤਾ ਖੇਡਣ ਵਾਲੇ ਜਥੇਦਾਰਾਂ ਨਾਲੋਂ ਆਪਣੇ ਆਪ ਨੂੰ ਸੱਚਾ ਸਿੱਖ ਦੱਸਦਿਆਂ ਸਿੱਖਾਂ ਦੇ ਮਸਲਿਆਂ ‘ਤੇ ਨਾ ਬੋਲਣ ਲਈ ਕਹਿਣ ਵਾਲੇ ਬਾਦਲਾਂ ਦੀ ਸਖ਼ਤ ਆਲੋਚਨਾ ਕੀਤੀ।
ਫਤਹਿਗੜ੍ਹ ਚੂੜੀਆਂ ਵਿਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਇਹ ਗੱਲ ਸਾਰਾ ਪੰਜਾਬ ਜਾਣਦਾ ਹੈ ਕਿ ਉਹ ਸਦਾ ਹੀ ਸਿੱਖਾਂ ਦੀ ਚੜ੍ਹਦੀਕਲਾ ਲਈ ਵਚਨਬੱਧ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਸਿਆਸੀ ਵਿਚਾਰਧਾਰਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਆਵਾਮ ਦੀ ਆਵਾਜ਼ ਬੁਲੰਦ ਕੀਤੀ ਹੈ।
ਬਹਿਬਲ ਕਲਾਂ ਗੋਲੀ ਕਾਂਡ ਸਮੇਤ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬੇਲੋੜੀ ਆਲੋਚਨਾ ਕਰਨ ਲਈ ਬਾਦਲਾਂ ‘ਤੇ ਵਰ੍ਹਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਅਸਲ ਵਿੱਚ ਬਾਦਲਾਂ ਨੂੰ ਆਪਣੇ ਕੀਤੇ ਹੋਏ ਗੁਨਾਹਾਂ ਦਾ ਭਾਂਡਾ ਭੱਜ ਜਾਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੜਤਾਲ ਰਿਪੋਰਟ ਸਾਹਮਣੇ ਆਉਣ ਨਾਲ ਬੇਕਸੂਰ ਲੋਕਾਂ ‘ਤੇ ਗੋਲੀ ਚਲਾਉਣ ਲਈ ਪੁਲਿਸ ਨੂੰ ਹੁਕਮ ਦੇਣ ਵਾਲਿਆਂ ਦਾ ਚਿਹਰਾ ਨੰਗਾ ਹੋ ਜਾਵੇਗਾ।
ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਇਕ ਵਾਰ ਫਿਰ ਬਾਦਲਾਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਮੁੱਖ ਮੰਤਰੀ ਹੁੰਦਿਆਂ ਉਹ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਘਰ ਕਿੰਨੀ ਵਾਰ ਗਏ ਸਨ। ਅਕਾਲੀ ਲੀਡਰਾਂ ਵੱਲੋਂ ਪਿਛਲੀ ਸਰਕਾਰ ਦੌਰਾਨ ਆਪਣੀਆਂ ਜੇਬਾਂ ਭਰਨ ਦਾ ਦੋਸ਼ ਲਾਉਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਪਿਛਲੀ ਸਰਕਾਰ ਨੇ ਮਹਿਜ਼ ਪੰਜ ਕਰੋੜ ਰੁਪਏ ਦੀ ਖਾਤਰ ਨਕਲੀ ਕੀਟਨਾਸ਼ਕ ਖਰੀਦੇ ਜਿਸ ਨਾਲ 12 ਲੱਖ ਏਕੜ ਨਰਮੇ ਦੀ ਫਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਸਦਕਾ ਹੀ ਕਪਾਹ ਉਤਪਾਦਕਾਂ ਨੂੰ ਆਖਰ ਵਿਚ 640 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਪਿਆ ਸੀ। ਉਨ੍ਹਾਂ ਆਖਿਆ ਕਿ ਬਾਦਲਾਂ ਨੇ ਕਦੇ ਵੀ ਦਿਲੋਂ ਕਿਸਾਨਾਂ ਦਾ ਭਲਾ ਨਹੀਂ ਕੀਤਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਲਈ ਲੜਾਈ ਨਾ ਲੜਦੇ ਤਾਂ ਉਨ੍ਹਾਂ ਨੂੰ ਮੁਆਵਜ਼ਾ ਵੀ ਨਹੀਂ ਦਿੱਤਾ ਜਾਣਾ ਸੀ। : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਸੁਨੀਲ ਜਾਖੜ ਨੇ ਅੱਜ ਸੌੜੇ ਸਿਆਸੀ ਹਿੱਤ ਪੂਰਨ ਲਈ ਹਮੇਸ਼ਾ ਪੰਥਕ ਪੱਤਾ ਖੇਡਣ ਵਾਲੇ ਜਥੇਦਾਰਾਂ ਨਾਲੋਂ ਆਪਣੇ ਆਪ ਨੂੰ ਸੱਚਾ ਸਿੱਖ ਦੱਸਦਿਆਂ ਸਿੱਖਾਂ ਦੇ ਮਸਲਿਆਂ ‘ਤੇ ਨਾ ਬੋਲਣ ਲਈ ਕਹਿਣ ਵਾਲੇ ਬਾਦਲਾਂ ਦੀ ਸਖ਼ਤ ਆਲੋਚਨਾ ਕੀਤੀ।
ਫਤਹਿਗੜ੍ਹ ਚੂੜੀਆਂ ਵਿਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਇਹ ਗੱਲ ਸਾਰਾ ਪੰਜਾਬ ਜਾਣਦਾ ਹੈ ਕਿ ਉਹ ਸਦਾ ਹੀ ਸਿੱਖਾਂ ਦੀ ਚੜ੍ਹਦੀਕਲਾ ਲਈ ਵਚਨਬੱਧ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਸਿਆਸੀ ਵਿਚਾਰਧਾਰਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਆਵਾਮ ਦੀ ਆਵਾਜ਼ ਬੁਲੰਦ ਕੀਤੀ ਹੈ।
ਬਹਿਬਲ ਕਲਾਂ ਗੋਲੀ ਕਾਂਡ ਸਮੇਤ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬੇਲੋੜੀ ਆਲੋਚਨਾ ਕਰਨ ਲਈ ਬਾਦਲਾਂ ‘ਤੇ ਵਰ੍ਹਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਅਸਲ ਵਿੱਚ ਬਾਦਲਾਂ ਨੂੰ ਆਪਣੇ ਕੀਤੇ ਹੋਏ ਗੁਨਾਹਾਂ ਦਾ ਭਾਂਡਾ ਭੱਜ ਜਾਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੜਤਾਲ ਰਿਪੋਰਟ ਸਾਹਮਣੇ ਆਉਣ ਨਾਲ ਬੇਕਸੂਰ ਲੋਕਾਂ ‘ਤੇ ਗੋਲੀ ਚਲਾਉਣ ਲਈ ਪੁਲਿਸ ਨੂੰ ਹੁਕਮ ਦੇਣ ਵਾਲਿਆਂ ਦਾ ਚਿਹਰਾ ਨੰਗਾ ਹੋ ਜਾਵੇਗਾ।
ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਇਕ ਵਾਰ ਫਿਰ ਬਾਦਲਾਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਮੁੱਖ ਮੰਤਰੀ ਹੁੰਦਿਆਂ ਉਹ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਘਰ ਕਿੰਨੀ ਵਾਰ ਗਏ ਸਨ। ਅਕਾਲੀ ਲੀਡਰਾਂ ਵੱਲੋਂ ਪਿਛਲੀ ਸਰਕਾਰ ਦੌਰਾਨ ਆਪਣੀਆਂ ਜੇਬਾਂ ਭਰਨ ਦਾ ਦੋਸ਼ ਲਾਉਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਪਿਛਲੀ ਸਰਕਾਰ ਨੇ ਮਹਿਜ਼ ਪੰਜ ਕਰੋੜ ਰੁਪਏ ਦੀ ਖਾਤਰ ਨਕਲੀ ਕੀਟਨਾਸ਼ਕ ਖਰੀਦੇ ਜਿਸ ਨਾਲ 12 ਲੱਖ ਏਕੜ ਨਰਮੇ ਦੀ ਫਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਸਦਕਾ ਹੀ ਕਪਾਹ ਉਤਪਾਦਕਾਂ ਨੂੰ ਆਖਰ ਵਿਚ 640 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਪਿਆ ਸੀ। ਉਨ੍ਹਾਂ ਆਖਿਆ ਕਿ ਬਾਦਲਾਂ ਨੇ ਕਦੇ ਵੀ ਦਿਲੋਂ ਕਿਸਾਨਾਂ ਦਾ ਭਲਾ ਨਹੀਂ ਕੀਤਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਲਈ ਲੜਾਈ ਨਾ ਲੜਦੇ ਤਾਂ ਉਨ੍ਹਾਂ ਨੂੰ ਮੁਆਵਜ਼ਾ ਵੀ ਨਹੀਂ ਦਿੱਤਾ ਜਾਣਾ ਸੀ।

Be the first to comment

Leave a Reply