ਸਿਹਤ ਮੰਤਰੀ ਵੱਲੋਂ ਆਧੁਨਿਕ ਕੈਥ ਲੈਬ ਲਈ 5 ਕਰੋੜ ਰੁਪਏ ਦੇਣ ਦਾ ਐਲਾਨ-ਸਿਹਤ ਮੰਤਰੀ

ਸੰਗਰੂਰ : ਪੰਜਾਬ ਸਰਕਾਰ ਵੱਲੋਂ ਦਿਲ ਦੇ ਗੰਭੀਰ ਰੋਗਾਂ ਨਾਲ ਪੀੜਤ ਵਿਅਕਤੀਆਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਸੰਗਰੂਰ ਦੇ ਹੋਮੀ ਭਾਭਾ ਕੈਂਸਰ ਹਸਪਤਾਲ ‘ਚ ਆਧੁਨਿਕ ਕੈਥ ਲੈਬ ਸਥਾਪਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਖੋਜ ਅਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਨੇ ਸਿਵਲ ਹਸਪਤਾਲ ਵਿਖੇ ਸਥਾਪਤ ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਸਟੇਟ ਕੈਂਸਰ ਐਂਡ ਡਰੱਗ ਐਡੀਕਸ਼ਨ ਟਰੀਟਮੈਂਟ ਫੰਡ (ਕਾਡਾ) ਵਿਚੋਂ ਕੈਥ ਲੈਬ ਲਈ 5 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਕੈਥ ਲੈਬ ਦੇ ਸਥਾਪਤ ਹੋਣ ਨਾਲ ਨੇੜਲੇ ਜ਼ਿਲਿਆਂ ਦੇ ਲੋੜਵੰਦਾਂ ਨੂੰ ਵੀ ਇਸ ਦਾ ਵੱਡਾ ਲਾਭ ਮਿਲੇਗਾ।  ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਨੇ ਪੰਜਾਬ ਦੇ ਪਾਇਲਟ ਪ੍ਰੋਜੈਕਟ ਵੱਜੋਂ ਨਦਾਮਪੁਰ ਦੇ ਮੁੱਢਲੇ ਸਿਹਤ ਕੇਂਦਰ ਵਿਖੇ ਸਥਾਪਤ ਕੀਤੇ ਗਏ ਹੈਲਥ ਏ.ਟੀ.ਐਮ ( ਮੈਡਓਨਗੋ ਏ.ਟੀ.ਐਮ) ਦਾ ਉਦਘਾਟਨ ਵੀ ਕੀਤਾ।

Be the first to comment

Leave a Reply