ਸਿੱਖਿਆ ਮੰਤਰੀ ਅਰਵਿੰਦ ਪਾਂਡੇ ਨੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ

ਦੇਹਰਾਦੂਨ — ਉਤਰਾਖੰਡ ‘ਚ 5 ਮਾਰਚ ਤੋਂ ਬੋਰਡ ਦੀਆਂ ਹੋਣ ਵਾਲੀ ਪ੍ਰੀਖਿਆ ਸ਼ੁਰੂ ਹੋਣ ਵਾਲੀਆਂ ਹਨ। ਇਸ ਵਾਰ ਉਤਰਾਖੰਡ ਸਿੱਖਿਆ ਵਿਭਾਗ ਪੰਜਵੀ ਅਤੇ ਅੱਠਵੀਂ ਦੀ ਪ੍ਰੀਖਿਆ ਵੀ ਬੋਰਡ ਰਾਹੀਂ ਕਰਵਾਉਣ ਜਾ ਰਹੇ ਹਨ, ਜਿਸ ਨੂੰ ਲੈ ਕੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਨੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ ਬੋਰਡ ਪ੍ਰੀਖਿਆ ਸਿਰਫ ਦਸਵੀਂ ਅਤੇ ਬਾਹਰਵੀਂ ਦੀ ਹੁੰਦੀ ਸੀ ਪਰ ਹੁਣ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਵੀ ਬੋਰਡ ਵੱਲੋਂ ਹੋਵੇਗੀ। ਇਸ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਹਨ।
ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਅਧਿਆਪਕਾਂ ਦੀ ਡਿਊਟੀ ਪ੍ਰੀਖਿਆ ਸਮੇਂ ‘ਤੇ ਚੋਣਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾਂ ‘ਤੇ ਨਾ ਲਗਾਈ ਜਾਵੇ। ਅਰਵਿੰਦ ਪਾਂਡੇ ਨੇ ਕਿਹਾ ਹੈ ਕਿ ਸਾਰੇ ਜ਼ਿਲੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Be the first to comment

Leave a Reply