ਸਿੱਖਿਆ ਵਿਭਾਗ ਵੱਲੋਂ ਪਰਖ ਕਾਲ ਕੇਸਾਂ ਦਾ ਨਿਪਟਾਰੇ ਦੀਆਂ ਸ਼ਕਤੀਆਂ ਹੇਠਲੇ ਪੱਧਰ ‘ਤੇ ਦੇਣ ਦਾ ਫੈਸਲਾ

ਚੰਡੀਗੜ : ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਨਵ-ਨਿਯਕੁਤ ਅਤੇ ਪਦਉਨਤੀ ਵਾਲੇ ਅਧਿਆਪਕਾਂ ਦੇ ਪਰਖ ਕਾਲ ਪੂਰਾ ਹੋਣ ‘ਤੇ ਕੇਸਾਂ ਦੇ ਤੁਰੰਤ ਨਿਪਟਾਰੇ ਲਈ ਪਾਵਰਾਂ ਹੇਠਲੇ ਪੱਧਰ ‘ਤੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕ ਪੱਖੀ ਫੈਸਲਿਆਂ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਨ•ਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਰਖ ਕਲਾ ਪੂਰਾ ਹੋਣ ਦੇ ਬਾਵਜੂਦ ਅਧਿਆਪਕਾਂ ਦੇ ਪਰਖ ਕਾਲ ਦੇ ਕੇਸ ਨਿਪਟਾਰੇ ਲਈ ਵੱਖ-ਵੱਖ ਦਫਤਰਾਂ ਵਿੱਚ ਲੰਬਿਤ ਪਏ ਹਨ। ਅਧਿਆਪਕਾਂ ਦੀ ਖੱਜਲ-ਖੁਆਰੀ ਨੂੰ ਦੇਖਦਿਆਂ ਵਿਭਾਗ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪਰਖ ਕਾਲ ਕੇਸਾਂ ਦਾ ਨਿਪਟਾਰਾ ਨਿਯੁਕਤੀ ਕਰਨ ਵਾਲੇ ਅਧਿਕਾਰੀ ਦੇ ਪੱਧਰ ਦੀ ਬਜਾਏ ਪ੍ਰਿੰਸੀਪਲ/ਮੁੱਖ ਅਧਿਆਪਕ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਤੇ ਜ਼ਿਲਾ ਸਿੱਖਿਆ ਅਫਸਰ ਨੂੰ ਸ਼ਕਤੀਆਂ ਦੇ ਕੇ ਉਨ•ਾਂ ਦੇ ਪੱਧਰ ‘ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਜਿਸ ਅਧਿਕਾਰੀ ਦੇ ਦਫਤਰ ਵਿੱਚ ਸਬੰਧਤ ਕਰਮਚਾਰੀ ਦੀ ਸੇਵਾ ਪੱਤਰੀ/ਸੇਵਾ ਰਿਕਾਰਡ ਮੌਜੂਦ ਹੈ, ਉਸ ਨੂੰ ਪਰਖ ਕਾਲ ਦੇ ਕੇਸ ਨਿਪਟਾਰੇ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ।

Be the first to comment

Leave a Reply