
ਚੰਡੀਗੜ੍ਹ – : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਅਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਦੁਆਰਾ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਪਟਾਰਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ।
ਅੱਜ ਇੱਥੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਪਟਾਰੇ ਨਾਲ ਮੁਸੀਬਤਾਂ ਵਿਚ ਘਿਰੇ ਸੂਬੇ ਦੇ 4.5 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੋੜਿੰਦੇ ਦਿਸ਼ਾ ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿਚ ਬਦਲਣ ਲਈ ਕੇਂਦਰੀ ਵਿੱਤ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਸੂਬੇ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਤੋਂ ਕਿਸਾਨਾਂ ਦੇ ਮੁਆਫ ਕੀਤੇ ਕੁੱਲ ਕਰਜ਼ੇ ਵਿਚੋਂ 3600 ਕਰੋੜ ਰੁਪਏ ਦਾ ਕਰਜ਼ਾ ਸਹਿਕਾਰੀ ਕਰਜ਼ਾ ਸੀ ਜਦਕਿ ਬਾਕੀ 6000 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬੈਂਕਾਂ ਨੇ ਕਿਸਾਨਾਂ ਨੂੰ ਇਹ ਅਨੈਤਿਕ ਕਰਜ਼ਾ ਦੇ ਕੇ ਕਰਜ਼ੇ ਦੇ ਚੱਕਰ ਵਿਚ ਫਸਾਇਆ ਹੈ।
Leave a Reply
You must be logged in to post a comment.