ਸੁਖਬੀਰ ਬਾਦਲ ਨੇ ਕਿਹਾ, ਕੈਪਟਨ ਸੱਚੇ ਸਿੱਖ ਹਨ ਤਾਂ ਉਹ ਤੁਰੰਤ ਕਾਂਗਰਸ ਤੋਂ ਅਸਤੀਫ਼ਾ ਦੇਣ

ਚੰਡੀਗੜ੍ਹ: “ਕੈਪਟਨ ਨੇ ਬਿਆਨ ਦੇ ਕੇ ਮੰਨ ਲਿਆ ਹੈ ਕਿ 84 ਸਿੱਖ ਕਤਲੇਆਮ ਗਾਂਧੀ ਪਰਿਵਾਰ ਦੀ ਸ਼ਹਿ ‘ਤੇ ਹੋਇਆ ਸੀ। ਜੇ ਕੈਪਟਨ ਸੱਚੇ ਸਿੱਖ ਹਨ ਤਾਂ ਉਹ ਤੁਰੰਤ ਕਾਂਗਰਸ ਤੋਂ ਅਸਤੀਫ਼ਾ ਦੇਣ।” ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਗੱਲ਼ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ 84 ਕਤਲੇਆਮ ਦੀ ਜਾਂਚ ਦਾ ਸਮਾਂ ਤੈਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਕਾਂਗਰਸ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ 1 ਫਰਵਰੀ ਤੋਂ ਸੂਬਾ ਪੱਧਰੀ ਪੋਲ ਖੋਲ੍ਹ ਮੁਹਿੰਮ ਸ਼ੂਰੁ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਹਲਕੇ ਵਿੱਚ ਜਾ ਕੇ ਕਾਂਗਰਸ ਦੀ ਪੋਲ ਖੋਲਾਂਗੇ। ਇਸ ਮਾਮਲੇ ਤੇ ਰੈਲੀਆਂ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ ਦਾ ਹਾਲ ਬਹੁਤ ਮਾੜਾ ਹੈ ਤੇ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਖ਼ਿਲਾਫ਼ ਉਹ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣਗੇ ਕਿ ਉਹ ਸੁਪਰੀਮ ਕੋਰਟ ਨੂੰ ਲਿਖੇ ਕਿ ਉਹ ਕੋਈ ਜੱਜ ਨੌਮੀਨੇਟ ਕਰੇ ਤਾਂ ਕਿ ਬੇਅਦਬੀ ਕਾਂਡ ਦੀ ਜਾਂਚ 6 ਮਹੀਨਿਆਂ ਵਿੱਚ ਮੁਕੰਮਲ ਕਰੇ।

Be the first to comment

Leave a Reply