ਸੁਖਬੀਰ ਬਾਦਲ ਨੇ ਬਠਿੰਡਾ ‘ਚ ਬੱਸ ਨੂੰ ਅੱਗ ਲੱਗਣ ਨਾਲ ਮਾਰੇ ਗਏ ਵਿਅਕਤੀਆਂ ਦੀ ਮੌਤ ‘ਤੇ ਅਫਸੋਸ ਪ੍ਰਗਟਾਇਆ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ): ਸਾਬਕਾ ਉਪ ਮੁੱਖ ਮੰਤਰੀ ਅਤੇ ਸ੍ਰਥੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਘੀ ਰਾਤ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਕਸਬੇ ਵਿਚ ਇੱਕ ਲਗਜ਼ਰੀ ਬੱਸ ਨੂੰ ਅੱਗ ਲੱਗਣ ਨਾਲ ਤਿੰਨ ਵਿਅਕਤੀਆਂ ਦੀ ਹੋਈ ਮੌਤ ਉੱਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ।
ਪੀੜਿਤ ਪਰਿਵਾਰਾਂ ਨਾਲ ਅਫਸੋਸ ਪ੍ਰਗਟ ਕਰਨ ਦੇ ਨਾਲ ਨਾਲ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਭਿਆਨਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਨਾਲ ਵੀ ਦੁੱਖ ਸਾਂਝਾ ਕੀਤਾ ਹੈ। ਉਹਨਾਂ ਕਾਂਗਰਸ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਪੀੜਿਤਾਂ ਦੇ ਪਰਿਵਾਰਾਂ ਅਤੇ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਦਿਲ ਖੋਲ• ਕੇ ਵਿੱਤੀ ਸਹਾਇਤਾ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਜਖਮੀਆਂ ਦਾ ਮੁਫਤ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਗੰਭੀਰ ਜਖਮੀਆਂ ਨੂੰ ਇੱਕ ਵਿਆਪਕ ਮੁੜਬਸੇਵੇ ਦਾ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ।

Be the first to comment

Leave a Reply

Your email address will not be published.


*