ਸੁਖਬੀਰ ਬਾਦਲ ਵੱਲੋਂ ਦੋਸ਼ੀਆਂ ਖਿਲਾਫ ਕਰਵਾਈ ਲਈ 48 ਘੰਟੇ ਦਾ ਅਲਟੀਮੇਟਮ

ਫ਼ਿਰੋਜ਼ਪੁਰ,: ਬੀਤੀ 2 ਮਈ ਨੂੰ ਫ਼ਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਰੁਕਨਸ਼ਾਹ ਵਾਲਾ ਵਿਖੇ ਅਕਾਲੀ ਆਗੂਆਂ ਦੇ ਦੋਹਰੇ ਕਤਲ ਕਾਂਡ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ 48 ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਹਨਾਂ 48 ਘੰਟਿਆਂ ਵਿੱਚ ਵੀ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਈ ਤਾਂ ਪੰਜਾਬ ਦੇ ਜੋ ਹਾਲਾਤ ਹੋਣਗੇ ਉਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਜਿੰਮੇਵਾਰ ਹੋਵੇਗੀ।
ਅਕਾਲੀ ਆਗੂਆਂ ਦੇ ਦੋਹਰੇ ਕਤਲ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ, ਐਸ ਐਚ ਓ ਕੁੱਲਗੜੀ ਨੂੰ ਮੁਅੱਤਲ ਕਰਨ ਅਤੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ‘ਤੇ ਚੱਲ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਜਿਸ ਕਾਰਨ ਅੱਜ ਵੀ ਮ੍ਰਿਤਕ ਹਰਨਾਮ ਸਿੰਘ ਅਤੇ ਜੁਗਿੰਦਰ ਸਿੰਘ ਬੱਬੀ ਦਾ ਸਸਕਾਰ ਨਾ ਹੋ ਸਕਿਆ। ਅੱਜ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਕੜਕਦੀ ਧੁੱਪ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਦਿੱਤੇ ਗਏ ਧਰਨੇ ਵਿੱਚ ਜਿੱਥੇ ਸਥਾਨਕ ਅਤੇ ਨੇੜਲੇ ਜ਼ਿਲ੍ਹਿਆਂ ਦੇ ਅਕਾਲੀ ਆਗੂ ਮੌਜੂਦ ਸਨ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖੁਦ ਇਸ ਧਰਨੇ ਵਿੱਚ ਪਹੁੰਚੇ ਅਤੇ ਉਨ੍ਹਾਂ ਇਸ ਗੋਲੀ ਕਾਂਡ ਵਿੱਚ ਜਖਮੀ ਹੋਏ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਦਾ ਹਾਲ ਚਾਲ ਪੁੱਛਿਆ। ਇਸ ਉਪਰੰਤ ਆਪਣੇ ਸੰਬੋਧਨ ਵਿੱਚ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ ਦਿੰਦਿਆ ਕਿਹਾ ਕਿ ਜੇਕਰ 48 ਘੰਟੇ ਵਿੱਚ ਪੁਲਿਸ ਨੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਉਸ ਤੋਂ ਬਾਅਦ ਦੇ ਸੰਘਰਸ਼ ਦੀ ਅਗਵਾਈ ਉਹ ਖੁਦ ਕਰਨਗੇ।

Be the first to comment

Leave a Reply