ਸੁਪਰੀਮ ਕੋਰਟ ਦਾ ਮੋਦੀ ਸਰਕਾਰ ਨੂੰ ਝਟਕਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਚੜਖਾਨਿਆਂ ‘ਤੇ ਕੇਂਦਰ ਸਰਕਾਰ ਵੱਲੋਂ ਲਾਏ ਬੈਨ ‘ਤੇ ਰੋਕ ਲਾ ਦਿੱਤੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਮੰਗਲਵਾਰ ਨੂੰ ਮਦਰਾਸ ਹਾਈਕੋਰਟ ਦੇ ਉਸ ਫੈਸਲੇ ਨੂੰ ਪੂਰੇ ਦੇਸ਼ ‘ਤੇ ਲਾਗੂ ਕੀਤਾ ਹੈ ਜਿਸ ‘ਚ ਕੇਂਦਰ ਸਰਕਾਰ ਦੇ ਬੁੱਚੜਖਾਨਿਆਂ ‘ਚ ਜਾਨਵਰਾਂ ਦੀ ਖਰੀਦ ਵੇਚ ‘ਤੇ ਬੈਨ ਲਾਉਣ ਦੇ ਨੋਟੀਫਿਕੇਸ਼ਨ ਖ਼ਿਲਾਫ ਫੈਸਲਾ ਦਿੱਤਾ ਸੀ। ਅਦਾਲਤ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਇਸ ਨੋਟੀਫਿਕੇਸ਼ਨ ਨੂੰ ਮੁੜ ਸੁਧਾਰ ਕਰਕੇ ਜਾਰੀ ਕੀਤਾ ਜਾਵੇ ਤੇ ਸ਼ਿਕਾਇਤਕਰਤਾਵਾਂ ਦੀ ਗੱਲ ਨੂੰ ਸੁਣਿਆ ਜਾਵੇ।

Be the first to comment

Leave a Reply

Your email address will not be published.


*