ਸੈਕੂਲਰ ਯੂਥ ਫੈੱਡਰੇਸ਼ਨ ਆਫ ਇੰਡੀਆ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਪਟਿਆਲਾ -ਪੰਜਾਬੀ ਯੂਨੀਵਰਸਿਟੀ ਵਿਚ ਅਕਾਲੀ ਸਰਕਾਰ ਵੇਲੇ ਹੋਏ ਘਪਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਵਿਦਿਆਰਥੀਆਂ ਨੇ ਪਹਿਲਾਂ ਵੀ. ਸੀ. ਦਫਤਰ ਅੱਗੇ ਧਰਨਾ ਲਾਇਆ। ਫਿਰ ਪੀ. ਯੂ. ਵਿਚ ਕੈਂਡਲ ਮਾਰਚ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵੀ. ਸੀ. ਨੇ ਘਪਲੇ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਯੂਨੀਵਰਸਿਟੀ ਦਾ ਗੇਟ ਬੰਦ ਕਰ ਕੇ ਸੰਘਰਸ਼ ਕੀਤਾ ਜਾਵੇਗਾ।ਸੈਕੂਲਰ ਯੂਥ ਫੈੱਡਰੇਸ਼ਨ ਆਫ ਇੰਡੀਆ ਦੀ ਅਗਵਾਈ ਵਿਚ ਇਹ ਰੋਸ ਪ੍ਰਦਰਸ਼ਨ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਪਾਰਟੀ ਦੇ ਸਰਪ੍ਰਸਤ ਪੁਸ਼ਪਿੰਦਰ ਸਿੰਘ, ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਵੱਲੋਂ ਯੂਨੀਵਰਸਿਟੀ ਵਿਚ ਪਿਛਲੀ ਸਰਕਾਰ ਦੌਰਾਨ ਹੋਏ ਘੁਟਾਲਿਆਂ ਸਬੰਧੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ‘ਤੇ ਹੋਈ ਜਾਂਚ ‘ਚ ਯੂਨੀਵਰਸਿਟੀ ਦੇ ਅਧਿਕਾਰੀ ਦੋਸ਼ੀ ਪਏ ਗਏ ਸਨ ਪਰ ਉਨ੍ਹਾਂ ਖਿਲਾਫ ਮੌਜੂਦਾ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਵੱਲੋਂ ਕਾਰਵਾਈ ਨਾ ਕਰਨਾ ਮੰਦਭਾਗਾ ਹੈ। ਸੈਫੀ ਦੇ ਆਗੂਆਂ ਨੇ ਕਿਹਾ ਕਿ ਹੁਣ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 23 ਦਸੰਬਰ ਦੀ ਸਿੰਡੀਕੇਟ ਮੀਟਿੰਗ ਰੱਖੀ ਗਈ ਹੈ। ਸੈਫੀ ਪਾਰਟੀ ਦੀ ਮੰਗ ਹੈ ਕਿ ਜੋ ਵੀ ਜਾਂਚ ਹੋਈ, ਉਸ ਸਬੰਧੀ ਰਿਪੋਰਟ ਸਿੰਡੀਕੇਟ ਵਿਚ ਪੇਸ਼ ਕੀਤੀ ਜਾਵੇ । ਉਨ੍ਹਾਂ ਯੂਨੀਵਰਸਿਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

Be the first to comment

Leave a Reply