ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਅਨੁਸਾਰ ਹੀ ਗੁਰੂਘਰਾਂ ਦੇ ਪ੍ਰਬੰਧ ਹੋਣੇ ਚਾਹੀਦੇ ਹਨ¸ ਭਾਈ ਸੱਜਣ ਸਿੰਘ

ਨਿਊਯਾਰਕ – ਗੁਰਦੁਆਰਾ ਸੰਤ ਸਾਗਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੱਜਣ ਸਿੰਘ ਜੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੁਨੀਆਂ ਭਰ ਵਿਚ ਹਰ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਗੁਰਦਵਾਰਾ ਸਾਹਿਬ ਦੇ ਦਰਬਾਰ ਹਾਲ ਅਤੇ ਲੰਗਰ ਹਾਲ ਵਿਚ ਕੁਰਸੀਆਂ ਲਗਵਾਉਣ ਦੀ ਮੰਗ ਉੱਠ ਰਹੀ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੇ ਦਸਤਖਤਾਂ ਹੇਠ ਮਿਤੀ 20/4/1998 ਨੂੰ ਕੌਮ ਦੇ ਨਾਮ ਇਕ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਕੁਰਸੀਆਂ ‘ਤੇ ਬੈਠ ਕੇ ਲੰਗਰ ਛਕਣ ਦੇ ਵਿਵਾਦ ਸਬੰਧੀ ਸਪੱਸ਼ਟ ਹੁਕਮ ਦਿੱਤਾ ਗਿਆ ਸੀ ਕਿ ਲੰਗਰ ਪੰਗਤ ਵਿਚ ਬੈਠ ਕੇ ਹੀ ਛਕਣਾ ਚਾਹੀਦਾ ਹੈ ਅਤੇ ਇਸ ਮਰਿਯਾਦਾ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਇਸੇ ਤਰ•ਾਂ ਮਿਤੀ 22/11/2013 ਨੂੰ ਪੱਤਰ ਨੰਬਰ ਅ:3/3375 ਜਾਰੀ ਕਰਕੇ ਇਹ ਹੁਕਮ ਜਾਰੀ ਕੀਤਾ ਸੀ ਕਿ ਦਰਬਾਰ ਹਾਲ ਵਿਚ ਬੈਂਚ ਅਤੇ ਸੋਫੇ ਆਦਿ ਨਹੀਂ ਲਗਾਉਣੇ ਚਾਹੀਦੇ ਅਤੇ ਇਹ ਇਕ ਵੱਡੀ ਕੁਤਾਹੀ ਹੈ। ਇਸ ਲਈ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਜਾਰੀ ਕੀਤਾ ਜਾਂਦਾ ਹੈ ਕਿ ਸਤਿਗੁਰਾਂ ਦੀ ਹਜ਼ੂਰੀ ਤੋਂ ਬਾਹਰ ਵਰਾਂਡੇ ਵਿਚ ਬੈਂਚ ਲਗਾਏ ਜਾਣ ਅਤੇ ਨਾਲ ਹੀ ਗੁਰਦੁਆਰਾ ਕਮੇਟੀ ਵਲੋਂ ਸਕਰੀਨ ਦਾ ਪ੍ਰਬੰਧ ਕੀਤਾ ਜਾਵੇ। ਭਾਈ ਸੱਜਣ ਸਿੰਘ ਜੀ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੀ ਗੁਰਦੁਆਰਾ ਸੰਤ ਸਾਗਰ ਵਿਚ ਵੀ ਦਰਬਾਰ ਹਾਲ ਜਾਂ ਲੰਗਰ ਹਾਲ ਵਿਚ ਕੁਰਸੀਆਂ ਜਾਂ ਬੈਂਚ ਨਹੀਂ ਲਗਾਏ ਜਾਣਗੇ ਬਲਕਿ ਬਾਹਰ ਵਰਾਂਡੇ ਵਿਚ ਇਹ ਪ੍ਰਬੰਧ ਜ਼ਰੂਰ ਕੀਤਾ ਜਾਵੇਗਾ।

Be the first to comment

Leave a Reply