ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਸੀ ਕਿ ਜੋ ਵਿਅਕਤੀ ਇਸ ਹੁਕਮਨਾਮੇ ਦੀ ਉਲੰਘਣਾ ਕਰੇਗਾ, ਉਹ ਪੰਥ ਦਾ ਦੋਸ਼ੀ ਹੋਵੇਗਾ

ਜਲੰਧਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਉੱਪਰ ਪੰਥ ਵਿਰੋਧੀ ਡੇਰਾ ਪ੍ਰੇਮੀਆਂ ਦਾ ਕਬਜ਼ਾ ਹੋ ਚੁੱਕਾ ਹੈ ਤੇ ਗੋਬਿੰਦ ਸਿੰਘ ਲੌਂਗੋਵਾਲ, ਜੋ ਕਿ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ, ਵਿਧਾਨ ਸਭਾ ਚੋਣਾਂ ਦੌਰਾਨ ਉਹ ਉਸ ਦੇ ਡੇਰੇ ਵਿਚ ਵੋਟਾਂ ਮੰਗਣ ਗਏ ਸਨ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਸੀ ਕਿ ਜੋ ਵਿਅਕਤੀ ਇਸ ਹੁਕਮਨਾਮੇ ਦੀ ਉਲੰਘਣਾ ਕਰੇਗਾ, ਉਹ ਪੰਥ ਦਾ ਦੋਸ਼ੀ ਹੋਵੇਗਾ। ਇਸ ਵਿਅਕਤੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 21 ਵਿਅਕਤੀਆਂ ਵਿਚ 20 ਅਕਾਲੀ ਦਲ ਦੇ ਵਿਅਕਤੀਆਂ ਨੂੰ ਡੇਰੇ ਵਿਚ ਜਾ ਕੇ ਵੋਟਾਂ ਮੰਗਣ ਦੇ ਲਈ ਦੋਸ਼ੀ ਠਹਿਰਾਇਆ ਸੀ।ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਜਿਹੇ ਵਿਅਕਤੀ ਨੂੰ ਆਪਣੇ ਲਿਫਾਫੇ ‘ਚੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕੱਢ ਕੇ ਪੰਥ ‘ਤੇ ਥੋਪਣਾ ਪੰਥ ਵਿਰੋਧੀ ਕਾਰਵਾਈ ਹੈ ਤੇ ਅਕਾਲ ਤਖ਼ਤ ਸਾਹਿਬ ਦੀ ਹੋਂਦ ਨੂੰ ਸਿੱਧਾ ਚੈਲੰਜ ਹੈ। ਉਨ੍ਹਾਂ ਕਿਹਾ ਕਿ ਕੀ ਇਕ ਪੰਥਕ ਹਿੱਤਾਂ ਨੂੰ ਠੇਸ ਪਹੁੰਚਾਉਣ ਵਾਲਾ ਤਨਖਾਹੀਆ ਵਿਅਕਤੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੋ ਸਕਦਾ ਹੈ? ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਹੁਣ ਸ਼੍ਰੋਮਣੀ ਕਮੇਟੀ ਨੂੰ ਰੱਦ ਕਰਕੇ ਕਾਨੂੰਨੀ ਲੜਾਈ ਲੜਨੀ ਚਾਹੀਦੀ ਹੈ ਤੇ ਗੁਰਦੁਆਰਿਆਂ ਨੂੰ ਆਜ਼ਾਦ ਕਰਾਉਣ ਲਈ ਨਵੀਂ ਕਮੇਟੀ ਵਿਸ਼ਵ ਪੱਧਰ ‘ਤੇ ਬਣਾਉਣੀ ਚਾਹੀਦੀ ਹੈ।

Be the first to comment

Leave a Reply