ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ ‘ਤੇ ਆਦਮਪੁਰ ਏਅਰਪੋਰਟ ਦਾ ਨਾਂ ਰੱਖਿਆ ਜਾਵੇ

ਡੇਰਾ ਸੱਚਖੰਡ ਬਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਆਦਮਪੁਰ ‘ਚ ਬਣਾਏ ਜਾ ਰਹੇ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਹੈ। ਡੇਰੇ ਵਲੋਂ ਇਸ ਪੱਤਰ ਦੇ ਨਾਲ ਮੰਗ ਪੱਤਰ ਦੀ ਕਾਪੀ ਵੀ ਲਗਾਈ ਹੈ। ਇਸ ਮੰਗ ਪੱਤਰ ‘ਤੇ 44 ਮੌਜੂਦਾ ਤੇ ਸਾਬਕਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਹਸਤਾਖਰ ਹਨ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਡੇਰੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਇਹ ਮਾਮਲਾ ਕੇਂਦਰ ‘ਚ ਚੁੱਕਣ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ ਜਾਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਦੇ ਨਾਂ ‘ਤੇ ਲਿਖੇ ਗਏ ਪੱਤਰ ‘ਚ ਡੇਰੇ ਨੇ ਲਿਖਿਆ ਹੈ ਕਿ ਦੋਆਬਾ ਦੇ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਕਪੂਰਥਲਾ ਜ਼ਿਲਿਆਂ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਵੱਡੀ ਗਿਣਤੀ ‘ਚ ਸ਼ਰਧਾਲੂ ਹਨ। ਲਿਹਾਜ਼ਾ ਭਾਈਚਾਰੇ ਦੀ ਭਾਵਨਾ ਦਾ ਸਨਮਾਨ ਕਰਦੇ ਹੋਏ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਿਆ ਜਾਵੇ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਤੇ ਮੌਜੂਦਾ ਵਿਧਾਇਕਾਂ ਤੇ ਸੰਸਦਾਂ ਦੀ ਇਕ ਬੈਠਕ ਕਠਾਰ ਦੇ ਸੰਤ ਸਵਰਣ ਦਾਸ ਚੈਰੀਟੇਬਲ ਹਸਪਤਾਲ ‘ਚ ਹੋਈ। ਇਸ ਬੈਠਕ ਦੀ ਪ੍ਰਧਾਨਗੀ ਡੇਰਾ ਮੁਖੀ ਸੰਤ ਨਿਰੰਜਨ ਦਾਸ ਨੇ ਕੀਤੀ। ਇਸ ਬੈਠਕ ‘ਚ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਤੇ ਇਸ ਮੁੱਦੇ ਨੂੰ ਕੇਂਦਰ ਤੇ ਰਾਜ ਸਰਕਾਰ ਦੇ ਸਾਹਮਣੇ ਚੁੱਕਣ ਦਾ ਫੈਸਲਾ ਹੋਇਆ।

Be the first to comment

Leave a Reply