ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 19 ਮਈ ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 19 ਮਈ ਨੂੰ ਮਨਾਇਆ ਜਾਵੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ 19 ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਇਸੇ ਦਿਨ ਹੀ ਸਵੇਰੇ 8:30 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸੱਜਣਗੇ। ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਗ੍ਰਹਿ ਵਿਖੇ 21 ਹਾੜ 1652 ਬਿਕਰਮੀ ਨੂੰ ਗੁਰੂ ਕੀ ਵਡਾਲੀ, ਅੰਮ੍ਰਿਤਸਰ ਵਿਖੇ ਹੋਇਆ। ਛੇਵੇਂ ਪਾਤਸ਼ਾਹ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਤੇ ਸਿੱਖ ਧਰਮ ਵਿੱਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਨੂੰ ਸਮਰਪਿਤ 17 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ 19 ਮਈ ਦਿਨ ਸ਼ੁੱਕਰਵਾਰ ਨੂੰ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸੱਜਣਗੇ।

Be the first to comment

Leave a Reply