ਸ੍ਰ.ਪਿੰਕੀ ਨੇ ਗਰੀਬ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਅਨਾਜ ਦੀ ਵੰਡ ਲਗਾਤਾਰ ਯਕੀਨੀ ਬਣਾਈ ਜਾਵੇਗੀ

ਫ਼ਿਰੋਜ਼ਪੁਰ  : ਗਰੀਬ ਲੋਕਾਂ ਨੂੰ ਸਾਫ ਸੁਥਰਾ ਅਤੇ ਮਿਆਰੀ ਅਨਾਜ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹ ਪ੍ਰਗਟਾਵਾ ਪਰਮਿੰਦਰ ਸਿੰਘ ਪਿੰਕੀ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਨੇ ਅੱਜਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਵੰਡਣ ਮੌਕੇ ਕੀਤਾ।
ਸ੍ਰ.ਪਿੰਕੀ ਨੇ ਗਰੀਬ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਅਨਾਜ ਦੀ ਵੰਡ ਲਗਾਤਾਰ ਯਕੀਨੀ ਬਣਾਈ ਜਾਵੇਗੀ ਉਨਾਂ ਕਿਹਾ ਕਿ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਰਾਸ਼ਨ ਦੀ ਵੰਡ ਬਿਨਾਂ ਕਿਸੇ ਭੇਦ-ਭਾਵ ਦੇ ਕੀਤੀ ਜਾਵੇਗੀ ਅਤੇ ਕਿਸੇ ਵੀ ਲੋੜਵੰਦ ਨੂੰ ਇਸ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜਲਦੀ ਹੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਣਕ ਸਮੂਹ ਲਾਭਪਾਤਰੀਆਂ ਨੂੰ ਪੁੱਜਦੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਨਾਂ ਗਰੀਬ ਪਰਿਵਾਰਾਂ ਦੇ ਕਾਰਡ ਨਹੀ ਬਣੇ ਹਨ, ਉਨਾਂ ਦੇ ਕਾਰਡ 2 ਮਹੀਨਿਆਂ ਦੇ ਅੰਦਰ ਅੰਦਰ ਬਣਾ ਦਿੱਤੇ ਜਾਣਗੇ। ਉਨਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਟਾ ਦਾਲ ਕਾਰਡਾਂ ਦੀ ਪੜਤਾਲ ਪੂਰੀ ਨਿਰਪੱਖਤਾ ਨਾਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਪਰਿਵਾਰ ਇਸ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਿਸੇ ਵੀ ਆਯੋਗ ਵਿਅਕਤੀ ਦੀ ਚੋਣ ਨਾ ਹੋਵੇ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਕੱਚੀਆਂ ਜ਼ਮੀਨਾਂ ਦਾ ਮਸਲਾ ਜਲਦੀ ਹੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ.ਰੂਪ ਸਿੰਘ, ਡਾ.ਬਗੀਚਾ ਸਿੰਘ , ਬਲਵੀਰ ਸਿੰਘ ਬਾਠ, ਸਰਦੂਲ ਸਿੰਘ, ਗੋਗੀ ਪਿਆਰੇਆਣਾ, ਰਿੰਕੂ ਗਰੋਵਰ, ਦਲਜੀਤ ਸਿੰਘ, ਰਿਸ਼ੀ ਸ਼ਰਮਾ, ਬਲੀ ਸਿੰਘ, ਗੁਰਦੀਪ ਸਿੰਘ, ਮੁਖਤਿਆਰ ਸਿੰਘ, ਜਗੀਰ ਸਿੰਘ ਟੇਡੀ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Be the first to comment

Leave a Reply