ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ 2 ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ

ਗਿੱਦੜਬਾਹਾ —ਗਿੱਦੜਬਾਹਾ-ਕੋਟਭਾਈ ਰੋਡ ‘ਤੇ ਇੱਟ ਭੱਠੇ ਨੇੜੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ 2 ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾਨ ਸਿੰਘ ਵਾਲਾ (ਬਠਿੰਡਾ) ਦੇ ਰਹਿਣ ਵਾਲੇ ਬਿੱਕਰ ਸਿੰਘ ਪੁੱਤਰ ਇੰਦਰ ਸਿੰਘ ਅਤੇ ਜਗਦੀਸ਼ ਸਿੰਘ ਪੁੱਤਰ ਤੁਲਸੀ ਸਿੰਘ ਆਪਣੇ ਮੋਟਰਸਾਈਕਲ
‘ਤੇ ਗਿੱਦੜਬਾਹਾ ਤੋਂ ਆਪਣੇ ਪਿੰਡ ਵੱਲ ਜਾ ਰਹੇ ਸਨ ਕਿ ਪਿੰਡ ਕੋਟਭਾਈ ਵੱਲੋਂ ਆਉਂਦੀ ਇਕ ਅਣਪਛਾਤੀ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਨਤੀਜੇ ਵਜੋਂ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਜਗਦੀਸ਼ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਬਠਿੰਡਾ ਰੈਫ਼ਰ ਕਰ ਦਿੱਤਾ।

Be the first to comment

Leave a Reply