ਸੰਗਤਾਂ ਦੇ ਸਹਿਯੋਗ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਬੜੀ ਸ਼ਾਨੋ ਸ਼ੋਕਾਤ ਨਾਲ ਮਨਾਈ ਜਾ ਰਹੀ ਹੈ

ਮਿਲਾਨ – ਕੱਲਾ ਸ਼ੇਰ ਨੀ ਚਿਖਾ ਦੇ ਵਿਚ ਸੜਿਆ, ਸੜ ਗਈ ਨਾਲ ਤਕਦੀਰ ਪੰਜਾਬੀਆਂ ਦੀ, ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਬੜੀ ਸ਼ਾਨੋ ਸ਼ੋਕਾਤ ਨਾਲ 02 ਜੁਲਾਈ ਦਿਨ ਐਤਵਾਰ ਨੂੰ ਮਨਾਈ ਜਾ ਰਹੀ ਹੈ।  ਇਸ ਦਿਨ ਪਹਿਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਹਰਦੀਪ ਸਿੰਘ ਪਠਾਣੀਆ ਵਲੋਂ ਆਪਣੇ ਸਪੁੱਤਰ ਗੁਰਸੁਰਜ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਅੰਦਰ, ਦੁਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਤਰਲੋਚਨ ਸਿੰਘ ਲੇਨੌ ਵਲੋਂ ਇਟਾਲੀਆਨ ਨੇਸ਼ਨੇਲਟੀ ਮਿਲਣ ਦੀ ਖੁਸ਼ੀ ਅੰਦਰ, ਤਿਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਕੁਲਵੰਤ ਸਿੰਘ ਗੋਤੋਲੇਨਗੋ  ਵੱਲੋ ਕਾਰਵਾਈ ਜਾ ਰਹੀ ਹੈ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਜਗਦੇਵ ਸਿੰਘ ਜੀ ਜੰਮੂ ਸਗੰਤਾ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਉਣਗੇ। ਇਸ ਮਹਾਨ ਸਮਾਗਮ ਤੇ ਪੰਥ ਪ੍ਰਸਿੱਧ ਰਾਗੀ ਢਾਡੀ ਪੁੱਜ ਰਹੇ ਹਨ। ਇਸ ਦਿਨ ਉਦਾਸੀਨ ਸੰਤ ਬਾਬਾ ਗੁਰਵਿੰਦਰ ਸਿੰਘ ਬ੍ਰਹਮ ਅਖਾੜਾ ਸਾਹਿਬ ਮਾਂਡੀ ਪਿਹੋਵਾ ਵਾਲੇ ਅਤੇ ਪੰਥ ਪ੍ਰਸਿਧ ਕੀਰਤਨੀ ਜੱਥਾ ਭਾਈ ਤੇਜਿੰਦਰ ਸਿੰਘ ਮੋਨਤੀਕਿਆਰੀ ਵਾਲੇ ਉਚੇਚੇ ਤੋਰ ਤੇ ਪੁੱਜ ਰਹੇ ਹਨ। ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਲੇਨੋ ਇਟਲੀ ਦੀ ਸਮੁੱਚੀ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਜਨਰਲ ਸਕੱਤਰ ਭਾਈ ਜਗੀਰ ਸਿੰਘ ਔਲ਼ਖ, ਕੁਲਦੀਪ ਸਿੰਘ ਦਿੱਲੀ, ਜੋਗਿੰਦਰ ਸਿੰਘ ਗੋਗਾ, ਪ੍ਰਭਜੋਤ ਸਿੰਘ ਜੋਤੀ, ਮਲਕੀਤ ਸਿੰਘ ਖੰਨੇਵਾਲੇ, ਕਰਨੈਲ ਸਿੰਘ ,ਬਲਬੀਰ ਸਿੰਘ ਬੀਰੀ ,ਬਲਜਿੰਦਰ ਸਿੰਘ, ਰਤਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਮਾਮਾ, ਸਤਨਾਮ ਸਿੰਘ ਅਤੇ ਸਰਦਾਰ ਰਣਜੀਤ ਸਿੰਘ ਔਲ਼ਖ ,ਪਲਵਿੰਦਰ ਸਿੰਘ ਨਿੱਕੂ, ਹਰਦੀਪ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਰੋਮੀ,  ਸੁਰਜੀਤ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੰਟ ਵਰਤਾਇਆ ਜਾਵੇਗਾ।

Be the first to comment

Leave a Reply