ਹੁਣ ‘ਆਪ’ ਦੀ ਹਾਰ ‘ਤੇ ਬੋਲੇ ਸੁਖਪਾਲ ਖਹਿਰਾ

ਅੰਮ੍ਰਿਤਸਰ : ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਵਲੋਂ ਨੈਤਿਕਤਾ ਦੇ ਆਧਾਰ ‘ਤੇ ਜਿਸ ਤਰ੍ਹਾਂ ਅਸਤੀਫਾ ਦਿੱਤਾ ਗਿਆ ਹੈ, ਉਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਲਈ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਨੂੰ ਵੀ ਨੈਤਿਕਤਾ ਦੇ ਆਧਾਰ ‘ਤੇ ਵਿਚਾਰ ਕਰਨ ਦੀ ਲੋੜ ਹੈ। ਇਹ ਕਹਿਣਾ ਹੈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਦਾ। ਉਨ੍ਹਾਂ ਦਿੱਲੀ ‘ਚ ਕਨਵੀਨਰ ਬਦਲੇ ਜਾਣ ਤੋਂ ਬਾਅਦ ਪੰਜਾਬ ਵਿਚ ਵੀ ਨਵਾਂ ਢਾਂਚਾ ਤਿਆਰ ਕੀਤੇ ਜਾਣ ਦੀ ਉਮੀਦ ਕੀਤੀ ਹੈ।
ਸੁਖਪਾਲ ਖਹਿਰਾ ਪਿੰਡ ਚੀਤੇ ਸਿੰਘ ਵਾਲਾ ‘ਚ ਕਤਲ ਕੀਤੇ ਗਏ ਅਕਾਲੀ ਸਰਪੰਚ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਪਹੁੰਚੇ ਹੋਏ ਸਨ। ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦਿਆਂ ਕਾਂਗਰਸ ‘ਤੇ ਸ਼ਬਦੀ ਹਮਲਾ ਕੀਤਾ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਵੀ ਅਕਾਲੀ ਸਰਕਾਰ ਦੇ ਰਾਹ ‘ਤੇ ਤੁਰ ਪਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਏ ਜਾਣ ਦੀ ਮੰਗ ਕੀਤੀ ਹੈ।

Be the first to comment

Leave a Reply