
ਫਗਵਾੜਾ – ਅੱਜ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਪਿੰਡ ਰਾਵਲਪਿੰਡੀ ਵਿਖੇ ਬੱਸ ਅਤੇ ਟਰੱਕ ਨਾਲ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮਿਲੀ ਹੈ ਕਿ ਅੱਜ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਪਿੰਡ ਰਾਵਲਪਿੰਡੀ ਵਿਖੇ ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਕਾਰ ਆਪਸੀ ਟੱਕਰ ਹੋ ਗਈ। ਇਸ ਟੱਕਰ ਨਾਲ ਟਰੱਕ ਚਾਲਕ ਦੀਆਂ ਲੱਤਾਂ ਟੁੱਟ ਗਈਆਂ ਅਤੇ ਟਰੱਕ ਦਾ ਬੁਰੀ ਤਰ੍ਹਾਂ ਨਾਲ ਨੁਕਸਾਨਿਆਂ ਗਿਆ। ਬੱਸ ‘ਚ ਬੈਠੀਆਂ 30 ਤੋਂ ਜ਼ਿਆਦਾ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਚਾਰ ਸਵਾਰੀਆਂ ਦੀ ਹਾਲਤ ਗੰਭੀਰ ਦੱਸੀ ਗਈ ਹੈ।
Leave a Reply
You must be logged in to post a comment.