ਖ਼ਾਲਸਾ ਕਾਲਜ ਪਟਿਆਲਾ ਦੀ ਸਵਲੀਨ ਕੌਰ ਅਤੇ ਅਨਮੋਲ ਨੇ ਭਾਸ਼ਨ ਪ੍ਰਤੀਯੋਗਤਾ ਵਿਚ ਜਿਤਿਆ ਪਹਿਲਾ ਅਤੇ ਤੀਜਾ ਸਥਾਨ

ਪਟਿਆਲਾ  –  ਖ਼ਾਲਸਾ ਕਾਲਜ, ਪਟਿਆਲਾ ਦੀ ਐੱਮ.ਏ. ਅੰਗਰੇਜ਼ੀ ਭਾਗ ਦੂਜਾ ਦੀ ਵਿਦਿਆਰਥਣ ਸਵਲੀਨ ਕੌਰ ਅਤੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਅਨਮੋਲ ਨੇ, ਇਨਕਮ ਟੈਕਸ ਵਿਭਾਗ ਵੱਲੋਂ ‘ਇਨਕਮ ਟੈਕਸ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਭਾਸ਼ਨ ਮੁਕਾਬਲਿਆਂ ਵਿਚ ਕ੍ਰਮਵਾਰ ਪਹਿਲਾ ਅਤੇ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਇਨਕਮ ਟੈਕਸ ਵਿਭਾਗ ਵੱਲੋਂ ਇਹ ਮੁਕਾਬਲੇ, ਰਾਸ਼ਟਰ ਨਿਰਮਾਣ ਵਿਚ ਇਨਕਮ ਟੈਕਸ ਦੀ ਭੂਮਿਕਾ ਵਿਸ਼ੇ ‘ਤੇ ਕਰਵਾਏ ਗਏ ਸਨ। ਇਹਨਾਂ ਮੁਕਾਬਲਿਆਂ ਵਿਚ ਪਟਿਆਲਾ ਜ਼ਿਲੇ ਦੇ ਸਮੂਹ ਕਾਲਜਾਂ ਨੇ ਭਾਗ ਲਿਆ ਅਤੇ ਵਿਭਾਗ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਡਾ. ਉੱਭਾ ਨੇ ਭਾਸ਼ਨ ਪ੍ਰਤੀਯੋਗਤਾ ਦੇ ਇੰਚਾਰਜ ਅਧਿਆਪਕ ਪ੍ਰੋ. ਜਸਪ੍ਰੀਤ ਕੌਰ ਨੂੰ ਵੀ ਉਹਨਾਂ ਦੀ ਸੁਯੋਗ ਅਗਵਾਈ ਅਤੇ ਮਿਹਨਤ ਲਈ ਵਧਾਈ ਦਿੱਤੀ। ਡਾ. ਉੱਭਾ ਨੇ ਇਨਕਮ ਟੈਕਸ ਵਿਭਾਗ ਦੇ ਇਸ ਯਤਨ ਦੀ ਵੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਭਵਿੱਖ ਵਿਚ ਇਨਕਮ ਟੈਕਸ ਭਰਨ ਪ੍ਰਤੀ ਸੁਹਿਰਦਤਾ ਪੈਦਾ ਕਰਦੇ ਹਨ ਅਤੇ ਉਹਨਾਂ ਨੂੰ ਇਸ ਦੇਸ਼ ਦੀ ਉੱਨਤੀ ਲਈ ਸਹੀ ਥਾਵਾਂ ਉੱਤੇ ਵਰਤੇ ਜਾਣ ਪ੍ਰਤੀ ਜਾਣਕਾਰੀ ਦਿੰਦੇ ਹਨ।

Be the first to comment

Leave a Reply