ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਦਰਜਨ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ  : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਸਕੂਲ ਬੱਸਾਂ ‘ਤੇ ਅੱਜ ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜਪੁਰ ਵੱਲੋਂ ‘ਅਦਾਲਤੀ ਹੁਕਮਾਂ ਦਾ ਡੰਡਾ’ ਚਾੜ੍ਹਦਿਆਂ ਵੱਖ ਵੱਖ ਸਕੂਲਾਂ ਦੀਆਂ 12 ਬੱਸਾਂ ਦੇ ਚਲਾਨ ਕੱਟੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆ ਬਾਲ ਸੁਰੱਖਿਆ ਅਫਸਰ ਮੈਡਮ ਜ਼ਸਵਿੰਦਰ ਕੌਰ (ਐਨ.ਆਈ.ਸੀ) ਨੇ ਦੱਸਿਆ ਕਿ ਸੇਫ ਸਕੂਲ ਵਾਹਨ ਟੀਮ ਵੱਲੋਂ ਘੱਲਖੁਰਦ ਵਿਖੇ ਫਿਰੋਜ਼ਸ਼ਾਹ ਐਗਲੋ ਸਿੱਖਵਾਰ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਬੱਸਾਂ, ਭਾਗ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਇੱਕ ਬੱਸ, ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਦੀਆਂ ਦੋ ਬੱਸਾਂ, ਸਿਟੀ ਹਾਰਟ ਸਕੂਲ ਮਮਦੋਟ ਦੀਆਂ ਦੋ ਬੱਸਾਂ, ਡੀ.ਏ.ਵੀ ਐਚ.ਕੇ.ਕੇ.ਐਮ ਪਬਲਿਕ ਸਕੂਲ ਮਮਦੋਟ ਦੀ ਇੱਕ ਬੱਸ, ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਦਰਦੀਨ ਦੀ ਇੱਕ ਬੱਸ, ਸੇਂਟ ਸੋਲਜਰ ਪਬਲਿਕ ਸਕੂਲ ਝੋਕ ਨੋਧ ਸਿੰਘ ਦੀਆਂ ਦੋ ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਵਿੱਚ ਨਾ ਤਾਂ ਸੀ.ਸੀ.ਟੀ.ਵੀ.ਕੈਮਰਾ ਸੀ, ਨਾ ਹੀ ਸਪੀਡ ਗਵਰਨਰ ਅਤੇ ਕੁਝ ਬੱਸਾਂ ਵਿੱਚ ਸੀਟਾਂ ਵੀ ਫੱਟੀਆਂ ਹੋਈਆਂ ਸਨ, ਜਿਸ ਦੇ ਚੱਲਦਿਆ ਟੀਮ ਵੱਲੋ ਚਲਾਨ ਕੀਤੇ ਗਏ।
ਇਸ ਮੌਕੇ ਬਾਲ ਸੁਰੱਖਿਆ ਅਫਸਰ ਮੈਡਮ ਜ਼ਸਵਿੰਦਰ ਕੌਰ (ਐਨ.ਆਈ.ਸੀ) ਨੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਤਾਂ ਜ਼ੋ ਸਕੂਲੀ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜ਼ਾ ਸਕੇ। ਉਨ੍ਹਾਂ ਕਿਹਾ ਕਿ ਡਰਾਇਵਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਤਨਾਮ ਸਿੰਘ , ਬਲਦੇਵ ਕ੍ਰਿਸ਼ਨ, ਰਾਜ ਕੁਮਾਰ, ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਜ਼ ਸਿੰਘ, ਸੁਖਚੈਨ ਸਿੰਘ ਅਤੇ ਰਮਨਦੀਪ  ਮੌਜੂਦ ਸਨ।

Be the first to comment

Leave a Reply