14 ਅਕਤੂਬਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ

ਮਿਲਾਨ  –  ਇਟਲੀ ਦੇ ਜਿਲ੍ਹਾਂ ਵਿਚੈਂਸਾ ਦੇ ਸ਼ਹਿਰ ਕਿਆਂਪੋ ਦੇ ਪ੍ਰਸਿੱਧ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਕਿਆਂਪੋ ਸ਼ਹਿਰ ਵਿੱਚ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾ ਗੱਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 14 ਅਕਤੂਬਰ ਦਿਨ ਸ਼ਨੀਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ 14 ਅਕਤੂਬਰ ਨੂੰ ਦੁਪਹਿਰ 12 ਵਜੇ ਖ਼ਾਲਸਈ ਪ੍ਰੰਪਰਾਵਾਂ ਦੇ ਅਨੁਸਾਰ ਹੋਵੇਗੀ। ਸਮਾਪਤੀ ਪਿਆਸੇ ਦੇ ਨੇੜੇ ਵਾਲੀ ਪਾਰਕ ਵਿੱਚ ਹੋਵੇਗੀ। ਨਗਰ ਕੀਰਤਨ ਦੌਰਾਨ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਇਤਿਹਾਸ ਨਾਲ਼ ਜੋੜਨਗੇ। ਗੁਰਦੁਆਰਾ ਸਿੰਘ ਸਭਾ ਫਲੈਰੋ (ਬਰੇਸ਼ੀਆ) ਦੇ ਮੁੱਖ ਸੇਵਾਦਾਰ ਡਾ- ਦਲਬੀਰ ਸਿੰਘ ਸੰਤੌਖਪੁਰਾ, ਸ਼ ਕੁਲਵੰਤ ਸਿੰਘ ਬੱਸੀ ਪ੍ਰਧਾਨ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਬਰੇਸ਼ੀਆ, ਮਨਜੀਤ ਸਿੰਘ ਬੇਗੋਵਾਲ, ਕੁਲਵਿੰਦਰ ਸਿੰਘ ਬਰੇਸ਼ੀਆ, ਤਾਰ ਸਿੰਘ ਕਰੰਟ, ਪ੍ਰੈਸ ਸਕੱਤਰ ਪਰਮਜੀਤ ਸਿੰਘ ਕਰੇਮੋਨਾ, ਸੁਰਿੰਦਰਜੀਤ ਸਿੰਘ ਪੰਡੋਰੀ, ਸਵਰਨ ਸਿੰਘ ਲਾਲੋਵਾਲ, ਮਹਿੰਦਰ ਸਿੰਘ ਮਾਜਰਾ, ਸ਼ਰਨਜੀਤ ਸਿੰਘ ਠਾਕਰੀ, ਬਲਵਿੰਦਰ ਸਿੰਘ ਚੀਕਾ, ਸੁਖਵਿੰਦਰ ਸਿੰਘ ਸਲੇਮਪੁਰ, ਬਲਵੀਰ ਸਿੰਘ, ਗੁਰਦੇਵ ਸਿੰਘ, ਮਸਤਾਨ ਸਿੰਘ, ਜਰਨੈਲ ਸਿੰਘ, ਬਲਕਾਰ ਸਿੰਘ ਘੋੜੇਸ਼ਾਹਵਾਨ ਅਤੇ ਲੰਗਰ ਦੇ ਸਮੂਹ ਸੇਵਾਦਾਰਾਂ ਵੱਲੋ ਇਟਲੀ ਦੀਆ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ 14 ਅਕਤੂਬਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਵੱਧ ਤੋ ਵੱਧ ਪਹੁੰਚ ਕੇ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਈ ਜਾਵੇ।

Be the first to comment

Leave a Reply