18 ਮਈ ਨੂੰ ਦਿੱਲੀ ਪੁਲਿਸ ਕਰੇਗੀ ਕੇਜਰੀਵਾਲ ਤੋਂ ਪੁੱਛਗਿੱਛ

ਦਿੱਲੀ — ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਦੀ ਕਥਿਤ ਕੁੱਟ-ਮਾਰ ਦੇ ਮਾਮਲੇ ‘ਚ ਦਿੱਲੀ ਪੁਲਸ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਪੁੱਛਗਿੱਛ ਕਰੇਗੀ। ਇਸ ਸਬੰਧੀ ਵਧੀਕ ਪੁਲਸ ਕਮਿਸ਼ਨਰ (ਉੱਤਰ) ਹਰਿੰਦਰ ਸਿੰਘ ਨੇ ਅੱਜ ਪੁਸ਼ਟੀ ਕੀਤੀ ਹੈ। ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਜਰੀਵਾਲ ਨੂੰ ਨੋਟਿਸ ਜਾਰੀ ਕਰ ਕੇ ਜਾਂਚ ਨਾਲ ਜੁੜਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੂੰ ਸਥਾਨ ਤੈਅ ਕਰਨ ਦਾ ਬਦਲ ਦਿੱਤਾ ਗਿਆ ਹੈ। ਇਹ ਪੁੱਛਗਿੱਛ ਕੇਜਰੀਵਾਲ ਦੇ ਘਰ ਜਾਂ ਫਿਰ ਉਨ੍ਹਾਂ ਦੇ ਦਫਤਰ ਵਿਚ ਕੀਤੀ ਜਾਵੇਗੀ। ਇਹ ਮਾਮਲਾ ਇਸੇ ਸਾਲ 19 ਫਰਵਰੀ ਦੀ ਅੱਧੀ ਰਾਤ ਦਾ ਹੈ। ਪੁਲਸ ਇਸ ਸਬੰਧੀ ਆਮ ਆਦਮੀ ਪਾਰਟੀ (ਆਪ) ਦੇ 11 ਵਿਧਾਇਕਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਦੇ ਸਬੰਧ ‘ਚ ‘ਆਪ’ ਦੇ 2 ਵਿਧਾਇਕਾਂ ਅਮਾਨਤੁੱਲਾ ਖਾਨ ਅਤੇ ਪ੍ਰਕਾਸ਼ ਜਰਵਾਲ ਨੂੰ ਵੀ ਗ੍ਰਿਫਤਾਰ ਕੀਤਾ ਸੀ।