2 ਲੱਖ ਤੋਂ ਵੱਧ ਨੌਕਰੀਆਂ ਪੈਦਾ ਕਰਨ ਦਾ ਟੀਚਾ : ਜੀ.ਪੀ.

ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ  : ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਆਮ ਲੋਕਾਂ ਨਾਲ ‘ ਘਰ-ਘਰ ਨੌਕਰੀ ‘ ਦੇਣ ਦੇ ਕੀਤੇ ਵਾਅਦੇ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਵਿਭਾਗ ਰਾਹੀਂ ਜ਼ਿਲ੍ਹਾ ਪੱਧਰ ‘ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਆਈ.ਟੀ.ਆਈ. ਬਸੀ ਪਠਾਣਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ, ਸ਼੍ਰੀਮਤੀ ਮਨਦੀਪ ਕੌਰ ਨਾਗਰਾ ਤੇ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੇ ਨਾਲ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਇਕ ਪਲੇਟਫਾਰਮ ਹਨ, ਜਿੱਥੇ ਕਿ ਰੋਜ਼ਗਾਰ ਮੁਹੱਈਆਂ ਕਰਵਾਉਣ ਵਾਲੀਆਂ ਕੰਪਨੀਆਂ ਅਤੇ  ਬੇਰੋਜਗਾਰ ਨੌਜਵਾਨਾਂ ਦਾ ਆਪਸ ਵਿਚ ਤਾਲਮੇਲ ਕਰਵਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ । ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਹਰੇਕ  ਕੰਪਨੀ ਜਾਂ ਅਦਾਰਾ ਹੁਨਰਮੰਦ, ਮਿਹਨਤੀ ਅਤੇ ਇਮਾਨਦਾਰ ਕਾਮਿਆਂ ਨੂੰ ਰੱਖਣ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ, ਇਸ ਲਈ ਜ਼ਰੂਰੀ ਹੈ ਕਿ ਨੌਜਵਾਨ ਵਰਗ ਮੰਗ ਅਨੁਸਾਰ ਕੋਰਸਾਂ ਦੀ ਸਿਖਲਾਈ ਹਾਸਲ ਕਰਕੇ ਉਸ ਕਿੱਤੇ ਵਿੱਚ ਨਿਪੁੰਨ ਬਣਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 5 ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਗਏ ਹਨ ਜਿਥੇ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ।

Be the first to comment

Leave a Reply