ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਸਦਮਾ, ਪਿਤਾ ਦਾ ਦੇਹਾਂਤ

ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਰਿਟਾ. ਐਸ.ਐਸ.ਪੀ. ਸ. ਸੁਰਜੀਤ ਸਿੰਘ ਆਈ.ਪੀ.ਐਸ. ਸੰਖੇਪ ਬਿਮਾਰੀ ਪਿੱਛੋਂ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ। ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਆਪਣੇ ਸੇਵਾਕਾਲ ਦੇ ਅਖੀਰ ਵਿੱਚ 1989 ਵਿੱਚ ਫਿਰੋਜ਼ਪੁਰ ਵਿਖੇ ਐਸ.ਐਸ.ਪੀ. ਵਜੋਂ ਸੇਵਾ ਨਿਭਾਈ ਅਤੇ 1991 ਵਿੱਚ ਪੁਲਿਸ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਤਿੰਨ ਬੇਟੀਆਂ, ਬੇਟਾ ਅਤੇ ਪਤਨੀ ਹਨ। ਉਨ੍ਹਾਂ ਦਾ ਸਸਕਾਰ ਭਲਕੇ 27 ਅਪ੍ਰੈਲ ਨੂੰ ਸਵੇਰੇ 11 ਵਜੇ ਮਾਛੀਵਾੜਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮਗਰੋਂ ਗੁਰਦੁਆਰਾ ਸਾਹਿਬ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਅਰਦਾਸ ਹੋਵੇਗੀ।
ਇਸ ਦੁੱਖ ਦੀ ਘੜੀ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ. ਸੁਰਜੀਤ ਸਿੰਘ ਦੇ ਵਿਛੋੜੇ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ । ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪੁਲਿਸ ਮੁਖੀ ਐਸ.ਏ.ਐਸ. ਨਗਰ ਸ. ਹਰਚਰਨ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ ਅਤੇ ਐਸ.ਡੀ.ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਸਿਆਲ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ. ਸੁਰਜੀਤ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Be the first to comment

Leave a Reply

Your email address will not be published.


*