ਸਿਹਤ ਵਿਅਕਤੀ ਲਈ ਅਣਮੁੱਲਾ ਖ਼ਜ਼ਾਨਾ ਹੈ, ਜਿਸ ਦੀ ਸ਼ੰਭਾਲ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ – ਹਰਬੰਸ ਲਾਲ ਬੀ.ਈ.ਈ.

ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਸਿਹਤ ਵਿਭਾਗ, ਮਾਨਸਾ ਵੱਲੋਂ ਸਿਵਲ ਸਰਜਨ, ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੇ-ਸਮੇਂ ਤੇ ਐਕਸਟੈਸ਼ਨ ਲੈਕਚਰ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆ ਸੰਬੰਧੀ ਜਾਗਰੂਕ ਕਰਨ ਲਈ ਸ਼੍ਰੀ ਹਰਬੰਸ ਲਾਲ ਬੀ.ਈ.ਈ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਭਗਤ ਸਿੰਘ ਚੌਕ ਮਾਨਸਾ, ਵਿਖੇ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਹਰਬੰਸ ਲਾਲ ਬੀ.ਈ.ਈ ਨੇ ਕਿਹਾ ਸਿਹਤ ਵਿਅਕਤੀ ਲਈ ਅਣਮੁੱਲਾ ਖ਼ਜ਼ਾਨਾ ਹੈ, ਜਿਸ ਦੀ ਸ਼ੰਭਾਲ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ ਅਤੇ ਨਰੋਏ ਸਰੀਰ ਵਿਚ ਹੀ ਨਰੋਆ ਦਿਮਾਗ ਹੋ ਸਕਦਾ ਹੈ ਜਿਸ ਨਾਲ ਵਿਦਿਆਰਥੀ ਚੰਗੀ ਸਿੱਖਿਆ ਪ੍ਰਾਪਤ ਕਰਕੇ ਆਪਣਾ ਨਾਮ੍, ਸਕੂਲ  ਦਾ ਨਾਮ ਅਤੇ ਇਲਾਕਾ ਦਾ ਨਾਮ ਰੌਸਨ ਕਰ ਸਕਦੇ ਹਨ । ਵਿਦਿਆਰਥੀਆਂ ਦੇ ਪੇਟ ਦੇ ਕੀੜਿਆਂ ਤੋਂ ਛੁਟਕਾਰੇ ਨਾਲ ਹੀ ਉਨ੍ਹਾਂ ਦਾ ਨਰੋਆ ਭਵਿੱਖ ਬਣਾਇਆ ਜਾ ਸਕਦਾ ਹੈ ।ਪੇਟ ਦੇ ਕੀੜੇ ਜਿੱਥੇ ਸਾਡੇ ਸਰੀਰ ਵਿੱਚ ਕਈ ਕਿਸਮ ਦੇ ਰੋਗਾਂ ਦਾ ਕਾਰਨ ਬਣਦੇ ਹਨ