ਹਰਿਆਣਾ ਮਾਰਕਾ ਸ਼ਰਾਬ ਦੀਆਂ 23 ਪੇਟੀਆਂ ਫੜੀਆਂ

ਥਾਣਾ ਸਰਦੂਲਗੜ੍ਹ ਦੀ ਪੁਲਿਸ ਵੱਲੋਂ ਸ਼ਹਿਰ ਵਿੱਚ ਵਿਕ ਰਹੀ ਨਜਾਇਜ ਸ਼ਰਾਬ ਰੋਕਣ ਲਈ ਛਾਪੇ ਮਾਰੀ ਕੀਤੀ ਜਿਸ ਦੋਰਾਨ ਵਾਰਡ ਨੰਬਰ 7 ਵਿੱਚੋ ਹਰਿਆਣਾ ਮਾਰਕਾ ਸ਼ਰਾਬ ਦੀਆ 23 ਪੇਟੀਆਂ ਫੜਨ ’ਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧ ਵਿੱਚ ਥਾਣਾ ਸਰਦੂਲਗੜ੍ਹ ਦੇ ਸ਼ਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 7 ਸਰਦੂਲਗੜ੍ਹ ਦੇ ਘਰ ਛਾਪਾ ਮਾਰਕੇ 23 ਪੇਟੀਆ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਦੇ ਵਿੱਰੁਧ ਥਾਣਾ ਸਰਦੂਲਗੜ੍ਹ ਵਿਖੇ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਦੋਸ਼ੀ ਫਰਾਰ ਹੈ ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Be the first to comment

Leave a Reply

Your email address will not be published.


*