ਅੰਮ੍ਰਿਤਸਰ ਦੇ ਬੱਸ ਅੱਡੇ ‘ਤੇ ਚੱਲੀਆਂ ਗੋਲੀਆਂ, ਦੋ ਲੋਕ ਜ਼ਖ਼ਮੀ

ਅੰਮ੍ਰਿਤਸਰ ਦੇ ਬੱਸ ਅੱਡੇ ‘ਤੇ ਅੱਜ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਏ.ਡੀ. ਸੀ. ਜਗਜੀਤ ਸਿੰਘ ਵਾਲੀਆ ਅਤੇ ਐੱਸ. ਪੀ. ਜਸਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਜ਼ਿਲ੍ਹੇ ‘ਚ ਬੱਸ ਆਵਾਜਾਈ ਬਿਲਕੁਲ ਠੱਪ ਹੋ ਗਈ। ਬੱਸ ਚਾਲਕਾਂ ਅਤੇ ਕੰਡਕਟਰਾਂ ਨੇ ਜਾਮ ਲਗਾ ਕੇ ਇਹ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Be the first to comment

Leave a Reply

Your email address will not be published.


*