ਪੰਜਾਬ ‘ਚ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ, ਉਵੇਂ-ਉਵੇਂ ਸੂਬੇ ਅੰਦਰ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ।ਚੋਣਾਂ ਨੂੰ ਲੈ ਕੇ ਜਿਥੇ ਉਮੀਦਵਾਰਾਂ ‘ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਵੋਟਰਾਂ ਵੀ ਕਾਫੀ ਉਤਸੁਕਤਾ ਹੈ। ਪਰ ਚੋਣਾਂ ਦੌਰਾਨ ਕਈ ਵਾਰ ਸੋਸ਼ਲ ਮੀਡੀਆ ‘ਤੇ ਕੁਝ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ।

ਪੰਜਾਬ ‘ਚ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ, ਉਵੇਂ-ਉਵੇਂ ਸੂਬੇ ਅੰਦਰ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ।ਚੋਣਾਂ ਨੂੰ ਲੈ ਕੇ ਜਿਥੇ ਉਮੀਦਵਾਰਾਂ ‘ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਵੋਟਰਾਂ ਵੀ ਕਾਫੀ ਉਤਸੁਕਤਾ ਹੈ। ਪਰ ਚੋਣਾਂ ਦੌਰਾਨ ਕਈ ਵਾਰ ਸੋਸ਼ਲ ਮੀਡੀਆ ‘ਤੇ ਕੁਝ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ।ਇਸ ਵਾਰ ਵੀ ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਪੰਜਾਬ ਦੀ ਮੌਜੂਦਾ ਸਰਕਾਰ ਯਾਨੀ ਕਿ ਕਾਂਗਰਸ ਸਰਕਾਰ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਹ ਤਸਵੀਰਾਂ ਬੇਰੁਜ਼ਗਾਰਾਂ ਨੌਜਵਾਨਾਂ ਵੱਲੋਂ ਜਾਰੀ ਕੀਤੀਆਂ ਗਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਸਮਾਣਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ ਇਹਨਾਂ ਨੌਜਵਾਨਾਂ ਨੇ ਕਾਂਗਰਸ ਦੇ ਖਿਲਾਫ ਰੁਜ਼ਗਾਰ ਨਹੀਂ ਤਾਂ ਵੋਟ ਨਹੀਂ ਦੇ ਪੋਸਟਰ ਲਗਾ ਦਿਤੇ ਹਨ। ਜਿਨ੍ਹਾਂ ‘ਤੇ ਲਿਖਿਆ ਹੈ ਕਿ ਜੇਕਰ ਪਰਨੀਤ ਕੌਰ ਨੇ ਵੋਟ ਲੈਣੀ ਹੈ ਤਾਂ ਉਹ ਆਪਣੇ ਨਾਲ ਨੌਕਰੀ ‘ਤੇ ਸਮਾਰਟਫੋਨ ਲੈ ਕੇ ਆਉਣ, ਕਿਉਂਕਿ ਇਹ ਇੱਕ ਬੇਰੁਜ਼ਗਾਰ ਦਾ ਘਰ ਹੈ।

Be the first to comment

Leave a Reply

Your email address will not be published.


*