ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ‘ਚ ਉਤਰੇ ਬਾਲੀਵੁੱਡ ਅਦਾਕਾਰ ਅਨਿਲ ਕਪੂਰ

ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਇਸ ਤਰ੍ਹਾਂ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।ਜਿਥੇ ਪਾਰਟੀ ਦੇ ਦਿੱਗਜ ਆਗੂ ਵੀ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਹਨ ,ਓਥੇ ਹੀ ਬਾਲੀਵੁੱਡ ਸਿਤਾਰੇ ਵੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਨਿਤਰੇ ਹਨ।ਇਸ ਦੌਰਾਨ ਬਾਲੀਵੁੱਡ ਅਦਾਕਾਰ ਅਨਿਲ ਕਪੂਰ ਵੀ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਲਈ ਵੋਟਾਂ ਮੰਗੀਆਂ ਹਨ ਪਰ ਉਨ੍ਹਾਂ ਵੱਲੋਂ ਕਿਰਨ ਖੇਰ ਦੇ ਹੱਕ ‘ਚ ਵੋਟਾਂ ਪਾਉਣ ਲਈ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਹੈ।ਬਾਲੀਵੁੱਡ ਅਦਾਕਾਰ ਅਨਿਲ ਕਪੂਰ ਨੇ ਕਿਹਾ ਕਿ ਕਿਰਨ ਖੇਰ ਮੇਰੀ ਦੋਸਤ ਹੈ , ਮੈਂ ਉਸਨੂੰ 35 ਸਾਲ ਤੋਂ ਜਾਂਦਾ ਹਾਂ।ਉਸਨੇ ਅੱਜ ਤੱਕ ਜੋ ਕੁੱਝ ਵੀ ਕੀਤਾ ਹੈ ਸਭ ਕੁੱਝ ਮਿਹਨਤ ਅਤੇ ਇਮਾਨਦਾਰੀ ਨਾਲ ਕੀਤਾ ਹੈ।ਅਨਿਲ ਕਪੂਰ ਨੇ ਕਿਹਾ ਕਿ 5 ਸਾਲ ਪਹਿਲਾਂ ਜਦ ਕਿਰਨ ਖੇਰ ਚੰਡੀਗੜ੍ਹ ਤੋਂ ਚੋਣਾਂ ਲੜ ਰਹੀ ਸੀ ਤਾਂ ਉਸ ਸਮੇਂ ਵੀ ਮੈਂ ਖੇਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਆਇਆ ਸੀ ਪਰ ਮੈਨੂੰ ਖੁਸ਼ੀ ਹੋਈ ਕਿ ਤੁਸੀਂ ਉਸਨੂੰ ਵੋਟਾਂ ਪਾ ਕੇ ਜਿਤਾਇਆ।

Be the first to comment

Leave a Reply

Your email address will not be published.


*