ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ

ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਦੇ ਆਦਮਪੁਰ ਤੋਂ ਸਾਹਮਣੇ ਆਇਆ ਹੈ।ਜਿਥੇ ਆਦਮਪੁਰ-ਭੋਗਪੁਰ ਰੋਡ ‘ਤੇ ਪਿੰਡ ਡੀਂਗਰੀਆਂ ਨੇੜੇ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ।ਇਸ ਹਾਦਸੇ ਵਿੱਚ ਮਹਿਲਾ ਟੀਚਰ ਦੀ ਮੌਤ ਹੋ ਗਈ ਹੈ ਜਦਕਿ ਉਸਦੀ ਧੀ ਗੰਭੀਰ ਰੂਪ ਵਿੱਚ ਜ਼ਖਮੀ ਹੈ।ਜਾਣਕਾਰੀ ਅਨੁਸਾਰ ਮਹਿਲਾ ਸਕੂਲ ਟੀਚਰ ਕੁਲਵਿੰਦਰ ਕੌਰ ਅਤੇ ਉਸਦੀ ਧੀ ਜੋਤੀ ਕੁਮਾਰੀ ਵਾਸੀ ਪੰਡੋਰੀ ਨਿੱਝਰਾਂ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਸੰਗਰਾਂਦ ਦੇ ਮੌਕੇ ਪਿੰਡ ਸੂਸਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ।ਇਸ ਦੌਰਾਨ ਪਿੰਡ ਡੀਂਗਰੀਆਂ ਨੇੜੇ ਭੋਗਪੁਰ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਹੈ।

Be the first to comment

Leave a Reply

Your email address will not be published.


*