ਫ਼ਾਜ਼ਿਲਕਾ ਦੇ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਇਕੱਲੀ ਫ਼ੋਟੋ ਵੋਟਰ ਪਰਚੀ ਨਾਲ ਵੋਟ ਦਾ ਭੁਗਤਾਨ ਨਹੀਂ ਕੀਤਾ ਜਾ ਸਕੇਗਾ, ਸਗੋਂ ਵੋਟ ਦੇ ਭੁਗਤਾਨ ਸਮੇਂ ਵੋਟਰਾਂ ਨੂੰ ਫ਼ੋਟੋ ਵੋਟ ਪਰਚੀ ਦੇ ਨਾਲ-ਨਾਲ ਕੋਈ ਇੱਕ ਸ਼ਨਾਖ਼ਤੀ ਦਸਤਾਵੇਜ਼ ਵਿਖਾਉਣਾ ਲਾਜ਼ਮੀ ਹੋਵੇਗਾ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ‘ਤੇ ਸ਼ਨਾਖ਼ਤ ਵਜੋਂ ਇਕੱਲੀ ਫ਼ੋਟੋ ਵੋਟ ਪਰਚੀ ਸਵੀਕਾਰ ਨਹੀਂ ਕੀਤੀ ਜਾਵੇਗੀ, ਸਗੋਂ ਇਸ ਦੇ ਨਾਲ ਵੋਟਰ ਫ਼ੋਟੋ ਸ਼ਨਾਖ਼ਤੀ ਕਾਰਡ (ਐਪਿਕ) ਜਾਂ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ 11 ਹੋਰ ਬਦਲਵੇਂ ਸ਼ਨਾਖ਼ਤੀ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ ਤੇ ਰਾਜ ਸਰਕਾਰਾਂ/ਪੀ.ਐਸ.ਯੂ./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਜਾਰੀ ਫ਼ੋਟੋ ਵਾਲੇ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਪੋਸਟ ਆਫ਼ਿਸ ਵੱਲੋਂ ਜਾਰੀ ਫ਼ੋਟੋ ਪਾਸ ਬੁੱਕਾਂ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫ਼ੋਟੋ ਵਾਲੇ ਪੈਨਸ਼ਨ ਦਸਤਾਵੇਜ਼ ਆਦਿ ਵਿੱਚੋਂ ਕੋਈ ਇੱਕ ਸ਼ਨਾਖ਼ਤੀ ਦਸਤਾਵੇਜ਼ ਵਿਖਾਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟ ਪਾਉਣ ਸਮੇਂ ਆਪਣਾ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਂ ਨਿਰਧਾਰਤ ਦਸਤਾਵੇਜ਼ ਹੀ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਡਰ ਜਾਂ ਲਾਲਚ ਅਤੇ ਸ਼ਾਂਤਮਈ ਤਰੀਕੇ ਨਾਲ 19 ਮਈ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਵੋਟ ਦਾ ਭੁਗਤਾਨ ਕਰਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ।

ਫ਼ਾਜ਼ਿਲਕਾ ਦੇ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਇਕੱਲੀ ਫ਼ੋਟੋ ਵੋਟਰ ਪਰਚੀ ਨਾਲ ਵੋਟ ਦਾ ਭੁਗਤਾਨ ਨਹੀਂ ਕੀਤਾ ਜਾ ਸਕੇਗਾ, ਸਗੋਂ ਵੋਟ ਦੇ ਭੁਗਤਾਨ ਸਮੇਂ ਵੋਟਰਾਂ ਨੂੰ ਫ਼ੋਟੋ ਵੋਟ ਪਰਚੀ ਦੇ ਨਾਲ-ਨਾਲ ਕੋਈ ਇੱਕ ਸ਼ਨਾਖ਼ਤੀ ਦਸਤਾਵੇਜ਼ ਵਿਖਾਉਣਾ ਲਾਜ਼ਮੀ ਹੋਵੇਗਾ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ‘ਤੇ ਸ਼ਨਾਖ਼ਤ ਵਜੋਂ ਇਕੱਲੀ ਫ਼ੋਟੋ ਵੋਟ ਪਰਚੀ ਸਵੀਕਾਰ ਨਹੀਂ ਕੀਤੀ ਜਾਵੇਗੀ, ਸਗੋਂ ਇਸ ਦੇ ਨਾਲ ਵੋਟਰ ਫ਼ੋਟੋ ਸ਼ਨਾਖ਼ਤੀ ਕਾਰਡ (ਐਪਿਕ) ਜਾਂ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ 11 ਹੋਰ ਬਦਲਵੇਂ ਸ਼ਨਾਖ਼ਤੀ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ ਤੇ ਰਾਜ ਸਰਕਾਰਾਂ/ਪੀ.ਐਸ.ਯੂ./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਜਾਰੀ ਫ਼ੋਟੋ ਵਾਲੇ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਪੋਸਟ ਆਫ਼ਿਸ ਵੱਲੋਂ ਜਾਰੀ ਫ਼ੋਟੋ ਪਾਸ ਬੁੱਕਾਂ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫ਼ੋਟੋ ਵਾਲੇ ਪੈਨਸ਼ਨ ਦਸਤਾਵੇਜ਼ ਆਦਿ ਵਿੱਚੋਂ ਕੋਈ ਇੱਕ ਸ਼ਨਾਖ਼ਤੀ ਦਸਤਾਵੇਜ਼ ਵਿਖਾਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟ ਪਾਉਣ ਸਮੇਂ ਆਪਣਾ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਂ ਨਿਰਧਾਰਤ ਦਸਤਾਵੇਜ਼ ਹੀ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਡਰ ਜਾਂ ਲਾਲਚ ਅਤੇ ਸ਼ਾਂਤਮਈ ਤਰੀਕੇ ਨਾਲ 19 ਮਈ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਵੋਟ ਦਾ ਭੁਗਤਾਨ ਕਰਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ।

Be the first to comment

Leave a Reply

Your email address will not be published.


*