ਮੋਦੀ ਰਾਜ ਦੌਰਾਨ ਬੇਰੁਜ਼ਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

ਕੇਂਦਰ ‘ਚ ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਕਈ ਗੁਣਾ ਵਾਧਾ ਹੋਣ ਕਾਰਨ ਦੇਸ਼ ਦਾ ਪੜ੍ਹਿਆ ਲਿਖਿਆ ਵਰਗ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਿਹਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮੋਦੀ ਨੇ ਆਪਣੇ ਚੋਣ ਵਾਅਦੇ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਜੋ ਲਾਰਾ ਲਾਇਆ ਸੀ। ਉਹ ਹਕੀਕਤ ਵਿੱਚ ਬਦਲਣ ਦੀ ਬਜਾਏ ਇੱਕ ਝੂਠਾ ਵਾਅਦਾ ਬਣ ਕੇ ਹੀ ਰਹਿ ਗਿਆ। ਮੋਦੀ ਦੇ ਰਾਜ ਵਿੱਚ ਹੋਰ ਰੋਜ਼ਗਾਰ ਤਾਂ ਕੀ ਮਿਲਣਾ ਸੀ ਲੱਖਾਂ ਦੀ ਗਿਣਤੀ ਵਿੱਚ ਰੋਜ਼ਗਾਰ ਤੇ ਲੱਗੇ ਨੌਜਵਾਨ ਬੇਰੁਜ਼ਗਾਰ ਹੋ ਗਏ। ਹੁਣ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਹਲਕੇ ਦੇ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਦੇ ਕੁਸ਼ਾਸ਼ਨ ਨੂੰ ਖਤਮ ਕਰਨ ਲਈ ਆਪਣਾ ਇੱਕ-ਇੱਕ ਕੀਮਤੀ ਵੋਟ ਦੇਸ਼ ਦੀ ਇਕੋ ਇੱਕ ਧਰਮਨਿਰਪੇਖ ਰਾਸ਼ਟਰੀ ਪਾਰਟੀ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪਾਉਣ ਕਿਉਂਕਿ ਪਹਿਲਾਂ ਵੀ ਕਾਂਗਰਸ ਦੀ ਅਗਵਾਈ ਹੇਠਲੀਆਂ ਸਰਕਾਰਾਂ ਨੇ ਵੱਡੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਨੂੰ ਵੀ ਬੜਾਵਾ ਦਿੱਤਾ ਤਾਂ ਜੋ ਵੱਧ ਤੋਂ ਵੱਧ ਨੌਜਾਵਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Be the first to comment

Leave a Reply

Your email address will not be published.


*