ਸਿੱਧੂ ਪੰਥ ਦਾ ਗੱਦਾਰ ਹੈ, ਉਹ ਸਿਰਫ ਆਪਣਾ ਫਾਇਦਾ ਵੇਖਦਾ ਹੈ

ਬਿਕਰਮ ਮਜੀਠੀਆ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਸੋਨੀਆ ਗਾਂਧੀ ਨੂੰ ‘ਮੁੰਨੀ’ ਅਤੇ ਰਾਹੁਲ ਗਾਂਧੀ ਨੂੰ ‘ਪੱਪੂ’ ਕਹਿੰਦਾ ਹੁੰਦਾ ਸੀ ਅਤੇ ਹੁਣ ਆਪਣੇ ਸਿਆਸੀ ਫਾਇਦੇ ਲਈ ਉਹਨਾਂ ਦਾ ਖੁਸ਼ਾਮਦੀ ਬਣਿਆ ਹੋਇਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਮਜੀਠੀਆ ਨੂੰ ਸਭ ਤੋਂ ਬੇਈਮਾਨ ਵਿਅਕਤੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਕੋਈ ਵੀ ਅਣਖ ਵਾਲਾ ਸਿੱਖ ਸੋਨੀਆ ਅਤੇ ਰਾਹੁਲ ਦੇ ਇਸ਼ਾਰਿਆਂ ਉਤੇ ਨੱਚਣਾ ਪਸੰਦ ਨਹੀਂ ਕਰੇਗਾ, ਜਿਹਨਾਂ ਨੇ ਸਿੱਖ ਧਰਮ ਦੀ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ। ਸਿੱਧੂ ਨੇ ਮੰਤਰੀ ਦਾ ਅਹੁਦਾ ਲੈਣ ਵਾਸਤੇ ਆਪਣੀ ਜ਼ਮੀਰ ਵੇਚ ਦਿੱਤੀ ਹੈ ਅਤੇ ਹੁਣ ਉਹ ਆਪਣੇ ਆਕਾਵਾਂ (ਸੋਨੀਆ ਅਤੇ ਰਾਹੁਲ) ਦੇ ਇਸ਼ਾਰੇ ਉੱਤੇ ਕੁੱਝ ਵੀ ਕਰਨ ਲਈ ਤਿਆਰ ਰਹਿੰਦਾ ਹੈ।ਮਜੀਠੀਆ ਨੇ ਸਿੱਧੂ ਉਤੇ ਸਿੱਖਾਂ ਅਤੇ ਪੰਜਾਬ ਦੇ ਸਭ ਤੋਂ ਵੱਡੀ ਦੁਸ਼ਮਣ ਗਾਂਧੀ ਪਰਿਵਾਰ ਦੇ ਪੈਰਾਂ ਵਿਚ ਡਿੱਗਣ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਇਸ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹਿਆ ਸੀ, ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕੀਤਾ ਸੀ ਅਤੇ ਦਿੱਲੀ ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੀ ਸਾਜ਼ਿਸ਼ ਰਚੀ ਸੀ। ਇੰਨਾ ਹੀ ਇਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵਜ਼ੀਰੀਆਂ ਨਾਲ ਨਿਵਾਜਿਆ ਸੀ।ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਬਠਿੰਡਾ ਲਈ ਕੁੱਝ ਵੀ ਨਹੀਂ ਕੀਤਾ ਹੈ। ਉਹ ਕੋਈ ਇੱਕ ਪ੍ਰਾਜੈਕਟ ਗਿਣਾਵੇ, ਜਿਹੜਾ ਉਹ ਬਠਿੰਡਾ ਵਿਚ ਲੈ ਕੇ ਆਇਆ ਹੈ। ਫਿਰ ਉਹ ਕਿਹੜੇ ਮੂੰਹ ਨਾਲ ਬਠਿੰਡਾ ਵਾਸੀਆਂ ਤੋਂ ਵੋਟਾਂ ਮੰਗ ਰਿਹਾ ਹੈ।

Be the first to comment

Leave a Reply

Your email address will not be published.


*