ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਗੁਰਦਾਸਪੁਰ ਤੋਂ ਸੰਸਦ ਸੰਨੀ ਦਿਓਲ ਦੀ ਮਾਤਾ ਅਤੇ ਧਰਮਿੰਦਰ ਦੀ ਪਤਨੀ ਪ੍ਰਕਾਸ਼ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ।ਓਥੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਪਰਿਕਰਮਾ ਕੀਤੀ ਹੈ।ਜਾਣਕਰੀ ਮੁਤਾਬਕ ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਨੇ ਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

Be the first to comment

Leave a Reply

Your email address will not be published.


*