ਪਠਾਨਕੋਟ: ਝਾੜੀਆਂ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਪਠਾਨਕੋਟ ਰੇਲਵੇ ਕੈਂਟ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇੱਕ ਵਿਅਕਤੀ ਦੀ ਲਾਸ਼ ਮਿਲੀ। ਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਤੁਰੰਤ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਕੈਂਟ ਸਟੇਸ਼ਨ ਨੇੜੇ ਝਾੜੀਆਂ ‘ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ।

Be the first to comment

Leave a Reply

Your email address will not be published.


*