ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚੀਆਂ ਜਾ ਰਹੀਆਂ ਹਨ

ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ‘ਤੇ ਸਿੱਖ ਜਥੇਬੰਦੀਆਂ ਨੇ ਤਿੱਖਾ ਵਿਰੋਧ ਕੀਤਾ ਹੈ।ਜਿਸ ਕਰਕੇ ਜੱਥਾ ਸਿਰਲੱਥ ਖਾਲਸਾ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਅੰਮ੍ਰਿਤਸਰ ਸਥਿਤ ਦੋਵੇਂ ਕੰਪਨੀਆਂ Amazon ਅਤੇ Flipkart ਦੇ ਦਫਤਰ ਬੰਦ ਕਰਵਾਏ ਹਨ।ਉਨ੍ਹਾਂ ਨੇ ਦੋਵੇਂ ਕੰਪਨੀਆਂ ਵਲੋਂ ਮਾਫ਼ੀ ਮੰਗਣ ਅਤੇ ਭਵਿੱਖ ਵਿਚ ਅਜਿਹਾ ਗੁਨਾਹ ਨਾ ਕਰਨ ਦਾ ਭਰੋਸਾ ਦਿੱਤੇ ਜਾਣ ਤੱਕ ਦਫਤਰ ਨਾ ਖੁੱਲਣ ਦੇਣ ਦਾ ਐਲਾਨ ਕੀਤਾ ਹੈ।ਇਸ ਦੇ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੀ ਵਿਰੋਧ ਜਤਾਇਆ ਗਿਆ ਹੈ।ਇਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ ਕਾਰਵਾਈ ਕਰਦਿਆਂ ਉਕਤ ਦੋਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਨੂੰ ਕੰਪਨੀਆਂ ਵੱਲੋਂ ਜਾਣਬੁਝ ਕੀਤੀ ਗਈ ਹਰਕਤ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਐਮਾਜ਼ੋਨ ਕੰਪਨੀ ਨੇ ਪਾਵਨ ਅਸਥਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਤੌਹੀਨ ਕੀਤੀ ਸੀ।ਸ਼੍ਰੋਮਣੀ ਕਮੇਟੀ ਵੱਲੋਂ ਉਸ ਸਮੇਂ ਕੰਪਨੀ ਖ਼ਿਲਾਫ਼ ਕਾਰਵਾਈ ਕਰਨ ’ਤੇ ਕੰਪਨੀ ਨੇ ਮੁਆਫ਼ੀ ਮੰਗ ਲਈ ਸੀ।ਹੁਣ ਫਿਰ ਇਸ ਕੰਪਨੀ ਵੱਲੋਂ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਖ਼ਿਲਾਫ਼ ਮੂਰਤੀ ਪੂਜਾ ਦੇ ਰੁਝਾਨ ਨੂੰ ਗੁਰੂ ਸਾਹਿਬ ਦੀਆਂ ਮੂਰਤੀਆਂ ਨਾਲ ਜੋੜਿਆ ਗਿਆ ਹੈ।ਉਨ੍ਹਾਂ ਆਖਿਆ ਕਿ ਸਿੱਖ ਕੇਵਲ ਇਕ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਜੀ ਦੇ ਪਾਵਨ ਉਪਦੇਸ਼ਾਂ (ਗੁਰਬਾਣੀ) ਨੂੰ ਹੀ ਮੰਨਦੇ ਹਨ ਅਤੇ ਸਿੱਖੀ ਅੰਦਰ ਮੂਰਤੀ ਪੂਜਾ ਨੂੰ ਕੋਈ ਥਾਂ ਨਹੀਂ ਹੈ।ਇਸ ਲਈ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਨੂੰ ਵਿਕਰੀ ’ਤੇ ਲਗਾ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

Be the first to comment

Leave a Reply

Your email address will not be published.


*