ਫ਼ਤਹਿਵੀਰ ਨੂੰ ਹਜ਼ਾਰਾਂ ਲੋਕਾਂ ਦਿੱਤੀ ਵਿਦਾਈ

6 ਦਿਨਾਂ ਬਾਅਦ ਬੋਰਵੈੱਲ ਵਿੱਚੋਂ ਬਾਹਰ ਕੱਢੇ ਦੋ ਸਾਲਾਂ ਦੇ ਮਾਸੂਮ ਫ਼ਤਹਿਵੀਰ ਦੀ ਮੌਤ ਹੋ ਗਈ ਹੈ। 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ।ਉਸ ਨੂੰ ਸਵੇਰੇ ਪੰਜ ਵਜੇ ਬੋਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਉਸ ਦੇ ਪਿੰਡ ਭਗਵਾਨਪੁਰਾ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਆਈਜੀ ਮੌਕੇ ‘ਤੇ ਆਈ ਪਰ ਲੋਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਬਾਅਦ ਚਲੇ ਗਏ।ਬੱਚੇ ਨੂੰ ਮੰਗਲਵਾਰ ਸਵੇਰੇ 5:10 ਮਿੰਟ ‘ਤੇ ਬੋਰ ‘ਚੋਂ ਬਾਹਰ ਕੱਢਿਆ ਗਿਆ। ਮੰਗਵਾਲ ਦੇ ਗੁਰਿੰਦਰ ਸਿੰਘ ਨੇ ਬੋਰਵੈੱਲ ਵਿੱਚੋਂ ਜਾ ਕੇ ਫਸੇ ਹੋਏ ਬੱਚੇ ਨੂੰ ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ। ਇਸ ਮਗਰੋਂ ਤੁਰੰਤ ਉਸ ਨੂੰ ਸੜਕੀ ਮਾਰਗ ਰਾਹੀਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ।ਇਸ ਮੌਕੇ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਫਿਲਹਾਲ ਮਾਹੌਲ ਠੀਕ ਹੈ। ਲੋਕਾਂ ਵੱਲੋਂ ਮਾਸੂਮ ਫ਼ਤਹਿਵੀਰ ਦੀ ਮੌਤ ਦੇ ਵਿਰੋਧ ਵਿੱਚ ਲਾਏ ਧਰਨੇ ਪ੍ਰਦਰਸ਼ਨ ਜਾਰੀ ਹਨ।

ਸਰਕਾਰ ਦੀ ਢਿੱਲੀ ਕਾਰਵਾਈ ਕਰਕੇ ਦੋ ਸਾਲਾ ਮਾਸੂਮ ਫਤਹਿਵੀਰ ਨੂੰ ਆਖਰ ਬਚਾਇਆ ਨਹੀਂ ਜਾ ਸਕਿਆ। ਛੇ ਦਿਨਾਂ ਬਾਅਦ ਫਤਿਹ ਨੂੰ ਉਸੇ ਬੋਰਵੈੱਲ ਵਿੱਚੋਂ ਦੇਸੀ ਤਰੀਕੇ ਨਾਲ ਬਾਹਰ ਕੱਢਿਆ ਗਿਆ ਜਿਸ ਵਿੱਚ ਉਹ ਫਸਿਆ ਸੀ।ਹੁਣ ਲੋਕਾਂ ਦਾ ਸਰਕਾਰ ਖਿਲਾਫ ਢਿੱਲੀ ਕਾਰਵਾਈ ਵਿਰੁੱਧ ਗੁੱਸਾ ਫੁੱਟ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਲਗਾਤਾਰ ਸਰਕਾਰ ਖਿਲਾਫ ਰੋਸ ਕੱਢਿਆ ਜਾ ਰਿਹਾ ਹੈ।ਸੁਨਾਮ ਤੇ ਸੰਗਰੂਰ ‘ਚ ਕਈ ਥਾਵਾਂ ‘ਤੇ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਨਾਮ ‘ਚ ਦੁਕਾਨਾਂ ਬੰਦ ਹਨ।

Be the first to comment

Leave a Reply

Your email address will not be published.


*