ਦੋ ਸਾਲਾ ਫ਼ਤਿਹਵੀਰ ਸਿੰਘ ਦੇ ਅੱਜ ਚੁਗੇ ਗਏ ਫੁੱਲ

ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ 140 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਣ ਕਾਰਨ ਦੋ ਸਾਲਾ ਫ਼ਤਿਹਵੀਰ ਸਿੰਘ ਮੰਗਲਵਾਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।ਜਿਸ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ ਸੀ।ਮਾਸੂਮ ਫਤਿਹਵੀਰ ਸਿੰਘ ਨੂੰ ਮ੍ਰਿਤਕ ਹਾਲਤ ਵਿਚ ਜਿਸ ਤਰੀਕੇ ਨਾਲ ਬੋਰਵੈੱਲ ਵਿਚੋਂ ਸਵੇਰ ਸਮੇਂ ਕੱਢਿਆ ਗਿਆ ਸੀ , ਉਸ ਨਾਲ ਜਿੱਥੇ ਲੋਕਾਂ ਦੇ ਮਨਾਂ ‘ਚ ਭਾਰੀ ਗ਼ੁੱਸਾ ਹੈ, ਉੱਥੇ ਫਤਿਹਵੀਰ ਦੇ ਵਿਛੋੜੇ ਦਾ ਹਰ ਪੰਜਾਬੀ ਦੇ ਮਨ ਵਿਚ ਦਰਦ ਹੈ।ਜਿਸ ਤੋਂ ਬਾਅਦ ਅੱਜ ਫ਼ਤਿਹਵੀਰ ਦੇ ਫੁੱਲ ਚੁਗੇ ਗਏ ਹਨ।ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਮਾਸੂਮ ਦੀ ਮੌਤ ਨੂੰ ਲੈ ਕੇ ਦਰਦ ਝਲਕਦਾ ਨਜ਼ਰ ਆ ਰਿਹਾ ਸੀ।ਦੱਸਿਆ ਜਾਂਦਾ ਹੈ ਕਿ ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ 20 ਜੂਨ ਦਿਨ ਵੀਰਵਾਰ ਦੁਪਹਿਰ 1 ਵਜੇ ਤੱਕ ਅਨਾਜ ਮੰਡੀ ਸੁਨਾਮ ਵਿਖੇ ਪਾਏ ਜਾਣਗੇ।

Be the first to comment

Leave a Reply

Your email address will not be published.


*