ਲੰਗਰ ਰਸਦ ਉੱਤੇ ਵੀ ਲਗਿਆ ਜੀ ਐੱਸਟੀ ਰੀਫੰਡ ਜਿਸਦੀ ਪਹਿਲੀ ਕਿਸ਼ਤ ਕੀਤੀ ਜਾਰੀ

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਐੱਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿੱਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉੱਤੇ ਲੱਗੇ ਜੀਐੱਸਟੀ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐੱਸਟੀ ਅਥਾਰਟੀ ਨੂੰ 57 ਲੱਖ ਰੁਪਏ ਜੀਐੱਸਟੀ ਦੀ ਰਾਸ਼ੀ ਰੀਫੰਡ ਕਰ ਦਿੱਤੀ ਹੈ, ਜੋ ਕਿ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਜੀਐੱਸਟੀ ਰੀਫੰਡ ਦੀ ਪਹਿਲੀ ਕਿਸ਼ਤ ਹੈ ਅਤੇ ਇਸ ਤੋਂ ਬਾਅਦ ਇਹ ਰੀਫੰਡ ਹਰ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਜਾਰੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਕਰਦੀ ਹਾਂ ਕਿ ਉਹਨਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮੁੱਦੇ ਨੂੰ ਸਿੱਖਾਂ ਦੀ ਤਸੱਲੀ ਮੁਤਾਬਿਕ ਹੱਲ ਕੀਤਾ ਹੈ।

ਇੱਥੇ ਦੱਸਣਯੋਗ ਹੈ ਕਿ ਪਿਛਲੀ ਐੱਨਡੀਏ ਸਰਕਾਰ ਨੇ ‘ਸੇਵਾ ਭੋਜ ਯੋਜਨਾ’ ਤਹਿਤ ਵਿੱਤੀ ਮੱਦਦ ਦੇ ਕੇ ਲੰਗਰ ਰਸਦ ਨੂੰ ਜੀਐੱਸਟੀ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਸੀ। ਇਹ ਸਕੀਮ ਤਹਿਤ ਗੁਰਦੁਆਰਿਆਂ ਅਤੇ ਲੰਗਰ ਛਕਾਉਣ ਵਾਲੀਆਂ ਹੋਰ ਧਾਰਮਿਕ ਸੰਸਥਾਵਾਂ ਉੱਤੇ ਲੱਗਣ ਵਾਲੇ ਕੇਂਦਰੀ ਜੀਐੱਸਟੀ ਅਤੇ ਆਈਜੀਐੱਸਟੀ ਨੂੰ ਵਾਪਸ ਮੋੜਣ ਦਾ ਫੈਸਲਾ ਕੀਤਾ ਸੀ।

Be the first to comment

Leave a Reply

Your email address will not be published.


*