ਪੁਲਿਸ ਵਾਲੇ ‘ਤੇ ਸਾਨ੍ਹ ਦਾ ਹਮਲਾ, ਹਵਾ ‘ਚ ਉਡਾਇਆ ਮੁਲਾਜ਼ਮ (ਤਸਵੀਰਾਂ)

ਪੁਲਿਸ ਵਾਲੇ ‘ਤੇ ਸਾਨ੍ਹ ਦਾ ਹਮਲਾ, ਹਵਾ ‘ਚ ਉਡਾਇਆ ਮੁਲਾਜ਼ਮ (ਤਸਵੀਰਾਂ),ਸੁਨਾਮ: ਪੰਜਾਬ ‘ਚ ਅਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਸ ਨਾਲ ਕਈ ਮੌਤਾਂ ਵੀ ਹੋ ਚੁੱਕੀਆਂ ਹਨ ਅਤੇ ਕਈ ਲੋਕ ਜ਼ਖਮੀ ਹੋ ਚੁੱਕੇ ਹਨ।ਤਾਜ਼ਾ ਮਾਮਲਾ ਸੰਗਰੂਰ ਦੇ ਸੁਨਾਮ ਤੋਂ ਸਾਹਮਣੇ ਆਇਆ ਹੈ, ਜਿਥੇ ਆਵਾਰਾ ਸਾਨ੍ਹ ਨੇ ਸੜਕ ‘ਤੇ ਪੈਦਲ ਜਾ ਰਹੇ ਪੰਜਾਬ ਪੁਲਿਸ ਦੇ ਜਵਾਨ ‘ਤੇ ਹਮਲਾ ਕਰ ਦਿੱਤਾ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸਾਨ੍ਹ ਨੇ ਪੁਲਿਸ ਮੁਲਾਜ਼ਮ ਨੂੰ ਚੁੱਕ ਕੇ ਹੇਠਾਂ ਸੁੱਟ ਦਿੱਤਾ। ਇਸ ਹਾਦਸੇ ਤੋਂ ਬਾਅਦ ਲੋਕ ਉਥੇ ਇਕੱਠੇ ਹੋ ਗਏ ਅਤੇ ਜ਼ਖਮੀ ਹੋਏ ਜਵਾਨ ਨੂੰ ਚੁੱਕ ਕੇ ਹਸਪਤਾਲ ਲੈ ਗਏ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਸਗੋਂ ਇਸ ਤਰ੍ਹਾਂ ਦੇ ਕਈ ਮਾਮਲੇ ਦੇਖਣ ਨੂੰ ਮਿਲੇ ਹਨ। ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਪਰ ਪ੍ਰਸ਼ਾਸਨ ਦੇ ਕੰਨੀ ਜੂੰ ਸਰਕਦੀ ਦਿਖਾਈ ਨਹੀਂ ਦੇ ਰਹੀ।
About Sanjhi Soch 267 Articles
Sanjhi Soch gives you daily dose of Genuine news. Sanjhi soch is an worldwide newspaper trusted by millions.

Be the first to comment

Leave a Reply

Your email address will not be published.


*