ਫਰੀਦਕੋਟ: ਖੇਤਾਂ ‘ਚੋਂ ਮਿਲੇ ਪਾਕਿਸਤਾਨੀ ਗੁਬਾਰੇ, ਪਿੰਡ ‘ਚ ਸਹਿਮ ਦਾ ਮਾਹੌਲ

ਫਰੀਦਕੋਟ: ਖੇਤਾਂ ‘ਚੋਂ ਮਿਲੇ ਪਾਕਿਸਤਾਨੀ ਗੁਬਾਰੇ, ਪਿੰਡ ‘ਚ ਸਹਿਮ ਦਾ ਮਾਹੌਲ,ਫਰੀਦਕੋਟ: ਫਰੀਦਕੋਟ ਜਿਲ੍ਹੇ ਦੇ ਪਿੰਡ ਸ਼ਿਮਰੇਵਾਲਾ ਵਿਚ ਅੱਜ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਪਿੰਡ ਦੇ ਖੇਤਾਂ ਵਿਚੋਂ ਪਾਕਸਤਾਨੀ ਗੁਬਾਰੇ ਮਿਲੇ। ਇਸ ਮੌਕੇ ਪਿੰਡ ਵਾਸੀਆਂ ਨੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਤੇ ਵੀ ਸਵਾਲ ਉਠਾਏ।ਜਾਣਕਾਰੀ ਦਿੰਦੇ ਕੋਈ ਕਿਸਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਆਪਣੇ ਖੇਤ ਵਿਚ ਆਪਣੀ ਫਸਲ ਨੂੰ ਗੇੜਾ ਮਾਰਨ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਖੇਤ ਵਿਚ ਇਕ ਹਰੇ ਅਤੇ ਚਿੱਟੇ ਰੰਗ ਦਾ ਗੁਬਾਰਾ ਪਿਆ ਸੀ, ਜਿਸ ‘ਤੇ ਪਾਕਿਸਤਾਨ ਦਾ ਝੰਡਾ ਬਣਿਆ ਹੋਇਆ ਹੈ ਸੀ ਅਤੇ ਉਪਰ ਉਰਦੂ ਵਿਚ ਕੁਝ ਲਿਖਿਆ ਹੋਇਆ ਸੀ।fdkਉਹਨਾਂ ਕਿਹਾ ਕਿ ਜੇਕਰ ਪਾਕਿਸਤਾਨ ਤੋਂ ਗੁਬਾਰਾ ਉਹਨਾਂ ਦੇ ਖੇਤ ਵਿਚ ਆ ਸਕਦਾ ਹੈ ਤਾਂ ਪਾਕਿਸਤਾਨ ਹੋਰ ਵੀ ਕੋਈ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ।ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਲੱਗਦਾ ਫੇਲ੍ਹ ਹਨ,ਜਿਨ੍ਹਾਂ ਨੂੰ ਸਰਹੱਦ ਪਾਰ ਤੋਂ ਦੇਸ ਅੰਦਰ ਆ ਰਹੀਆਂ ਚੀਜਾਂ ਨਜਰ ਨਹੀਂ ਆ ਰਹੀਆਂ।pakistani ballonsਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੜਕੀ ਮਾਰਗ ਤੋਂ ਬਿਨਾਂ ਵੇਖੀਏ ਤਾਂ ਭਾਰਤ ਪਾਕਿਸਤਾਨ ਦੀ ਹੱਦ ਉਹਨਾਂ ਦੇ ਪਿੰਡ ਤੋਂ ਮਹਿਜ 20 ਕੁ ਕਿਲੋਮੀਟਰ ਦੂਰ ਹੈ।ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

About Sanjhi Soch 267 Articles
Sanjhi Soch gives you daily dose of Genuine news. Sanjhi soch is an worldwide newspaper trusted by millions.

Be the first to comment

Leave a Reply

Your email address will not be published.


*