ਰਾਜੋਆਣਾ : ਬੇਅੰਤ ਕਤਲ ਕੇਸ ਦੇ ਦੋਸ਼ੀ ਬਲੰਵਤ ਸਿੰਘ ਰਾਜੋਆਣਾ ਕੌਣ ਹਨ ਤੇ ਕਦੋਂ-ਕਦੋਂ ਸੁਰਖੀਆਂ ‘ਚ ਰਹੇ

ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਇੱਕ ਵਾਰ ਫੇਰ ਸੁਰਖ਼ੀਆਂ ਵਿਚ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਇੱਕ ਸਿੱਖ ਕੈਦੀ ਦੀ ਫਾਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਿਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬਿਨਾਂ ਕਿਸੇ ਨਾਂ ਦਾ ਜ਼ਿਕਰ ਕੀਤੇ ਟਵੀਟ ਕਰਕੇ ਰਿਹਾਈ ਤੇ ਸਜ਼ਾ ਮਾਫ਼ੀ ਦਾ ਸਵਾਗਤ ਕੀਤਾ ਹੈ।ਕੇਂਦਰ ਸਰਕਾਰ ਵਲੋਂ ਅਜੇ ਤੱਕ ਨਾਵਾਂ ਦੀ ਸੂਚੀ ਸਾਹਮਣੇ ਨਹੀਂ ਆਈ ਹੈ।

ਕੁਝ ਮੀਡੀਆ ਰਿਪੋਰਟਾਂ ਵਿਚ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਸਿੱਖ ਕੈਦੀ ਦੀ ਫਾਸੀ ਉਮਰ ਕੈਦ ਵਿਚ ਬਦਲੀ ਗਈ ਹੈ, ਉਹ ਬਲਵੰਤ ਸਿੰਘ ਰਾਜੋਆਣਾ ਹੈ।

ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਸ ਨੂੰ ਨਾ ਸਿਰਫ਼ ਪਰਿਵਾਰ ਬਲਕਿ ਪੰਥ ਲਈ ਰਾਹਤ ਵਾਲੀ ਖ਼ਬਰ ਕਰਾਰ ਦਿੱਤਾ ਹੈ, ਉੱਤੇ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਰਾਜੋਆਣਾ ਨੂੰ ਮਾਫ਼ੀ ਦੇਣ ਦਾ ਵਿਰੋਧ ਕੀਤਾ ਹੈ।

ਕਾਂਗਰਸ ਪਾਰਟੀ ਦੇ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ 8 ਸਿੱਖ ਕੈਦੀਆਂ ਦੀ ਰਿਹਾਈ ਉੱਤੇ ਕੋਈ ਇਤਰਾਜ ਨਹੀਂ ਹੈ ਪਰ ਰਾਜੋਆਣਾ ਨੇ ਬਹੁਤ ਗੰਭੀਰ ਜੁਰਮ ਕੀਤਾ ਹੈ, ਅਸੀਂ ਇਸ ਦਾ ਵਿਰੋਧ ਕਰਦੇ ਹਾਂ।

About Sanjhi Soch 381 Articles
Sanjhi Soch gives you daily dose of Genuine news. Sanjhi soch is an worldwide newspaper trusted by millions.

Be the first to comment

Leave a Reply

Your email address will not be published.


*